ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਜਨਵਰੀ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਖੇ ਸਮਾਗਮ ਹੋਇਆ ਜਿਸ ਵਿੱਚ ਸਮਾਜ ਸੇਵਕ ਤੇ ਰਾਜਨੀਤਕ ਆਗੂ ਕਮਲਜੀਤ ਸਿੰਘ ਕੜਵਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਗੁਰਦੁਆਰੇ ਵਿੱਚ ਜੋ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਉਪਰ ਚੈਰੀਟੇਬਲ ਡਿਸਪੈਂਸਰੀ ਸਥਾਪਤ ਕੀਤੀ ਗਈ ਸੀ। ਉਸ ਨੂੰ ਜਲਦੀ ਹੀ ਸੰਗਤ ਦੇ ਸਹਿਯੋਗ ਨਾਲ ਆਧੁਨਿਕ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ ਅਤੇ ਮਰੀਜ਼ਾਂ ਦਾ ਚੈਕਅੱਪ ਕਰਨ ਲਈ ਜਲਦੀ ਹੀ ਨਵੀਂ ਅਲਟਰਾਸਾਊਂਡ ਮਸ਼ੀਨ ਲਗਾਈ ਜਾਵੇਗੀ ਤਾਂ ਕਿ ਲੋੜਵੰਦ ਮਰੀਜ਼ ਸੇਵਾ ਮਾਤਰ ਖਰਚੇ ’ਤੇ ਆਪਣਾ ਚੈਕਅੱਪ ਕਰਵਾ ਸਕਣ। ਇਸ ਮੌਕੇ ਸੁਖਵਿੰਦਰ ਸਿੰਘ ਹੈਪੀ ਕੋਚਰ, ਐਡਵੋਕੇਟ ਭੁਪਿੰਦਰ ਸਿੰਘ, ਕੌਂਸਲਰ ਰਣਜੀਤ ਸਿੰਘ ਉੱਭੀ, ਕੌਂਸਲਰ ਸੁਖਦੇਵ ਸਿੰਘ ਸ਼ੀਰਾ ਤੇ ਤਰਲੋਚਨ ਸਿੰਘ ਨੂੰ ਵੀ ਸੇਵਾ ਕਾਰਜਾਂ ਲਈ ਸਨਮਾਨਿਤ ਕੀਤਾ ਗਿਆ। ਇਸ ਸਮੇਂ ਮਹਿੰਦਰ ਸਿੰਘ ਡੰਗ, ਜਗਦੇਵ ਸਿੰਘ ਕਲਸੀ, ਅਤਰ ਸਿੰਘ ਮੱਕੜ, ਜਗਜੀਤ ਸਿੰਘ ਅਹੂਜਾ, ਆਜਿੰਦਰ ਸਿੰਘ ਡੰਗ ਅਤੇ ਹਰਪਾਲ ਸਿੰਘ ਖਾਲਸਾ ਵੀ ਹਾਜ਼ਰ ਸਨ।