ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਜੁਲਾਈ
ਥਾਣਾ ਸਦਰ ਦੀ ਪੁਲੀਸ ਨੇ ਦੋ ਅਣਪਛਾਤੇ ਆਟੋ ਰਿਕਸ਼ਾ ਚਾਲਕਾਂ ਵੱਲੋਂ ਇੱਕ ਸਵਾਰੀ ਨੂੰ ਲੁੱਟ ਕੇ ਨਹਿਰ ਵਿੱਚ ਸੁੱਟਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਹੈ। ਵਿਜੇਪੁਰ (ਜੰਮੂ) ਵਾਸੀ ਇਰਫਾਨ ਨੇ ਦੱਸਿਆ ਹੈ ਕਿ ਉਹ ਸ਼ੇਰਪੁਰ ਚੌਕ ਤੋਂ ਆਟੋ ਰਿਕਸ਼ਾ ਵਿੱਚ ਬੈਠ ਕੇ ਰੇਲਵੇ ਸਟੇਸ਼ਨ ਵੱਲ ਆ ਰਿਹਾ ਸੀ ਤਾਂ ਆਟੋ ਰਿਕਸ਼ਾ ਚਾਲਕ ਨੇ ਆਟੋ ਵਿੱਚ ਬੈਠੇ ਆਪਣੇ ਸਾਥੀ ਦੀ ਮਦਦ ਨਾਲ ਉਸ ਦੀ ਗਰਦਨ ’ਤੇ ਵਾਰ ਕਰਕੇ ਉਸ ਦੀ ਕੁੱਟਮਾਰ ਕੀਤੀ ਅਤੇ ਜੇਬ ’ਚੋਂ 67 ਹਜ਼ਾਰ 700 ਰੁਪਏ ਦੀ ਨਕਦੀ, ਮੁੰਦਰੀਆਂ, ਪਰਸ ਅਤੇ ਹੋਰ ਸਾਮਾਨ ਖੋਹ ਲਿਆ। ਉਨ੍ਹਾਂ ਉਸ ਨੂੰ ਧੱਕਾ ਦੇ ਕੇ ਨਹਿਰ ਵਿੱਚ ਸੁੱਟ ਦਿੱਤਾ। ਉਸ ਨੇ ਤੈਰ ਕੇ ਆਪਣੀ ਜਾਨ “”ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਇਰਫਾਨ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।