ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਜੁਲਾਈ
ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਮੁੱਖ ਮੋੜਨ ’ਤੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਰੋਸ ਵਜੋਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਛੋਕਰਾਂ ਦੀ ਅਗਵਾਈ ਵਿੱਚ ਅੱਜ ਸਰਕਾਰ ਵੱਲੋਂ ਪੇਸ਼ ਬਜਟ ਦੀਆਂ ਕਾਪੀਆਂ ਸਾੜ ਕਿ ਰੋਸ ਪ੍ਰਗਟ ਕੀਤਾ ਗਿਆ। ਅਧਿਆਪਕ ਆਗੂ ਨੇ ਕਿਹਾ ਕਿ ਤਨਖ਼ਾਹ ਕਮਿਸ਼ਨ ਦੇ ਬਕਾਏ ਲਈ ਕੋਈ ਰਕਮ ਨਹੀਂ ਰੱਖੀ ਗਈ। ਇਸ ਕਰ ਕੇ ਇਹ ਬਜਟ ਮੁਲਾਜ਼ਮ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਉਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਸੁਲਝਾਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਸਨ ਪਰ ਸੱਤਾ ਹੱਥ ਆਉਂਦਿਆਂ ਹੀ ਸਾਰੇ ਵਾਅਦੇ ਪਿੱਛੇ ਕਰ ਦਿੱਤੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਜਗਰੂਪ ਸਿੰਘ, ਰਾਜਵੰਤ ਸਿੰਘ, ਗੁਰਜੀਤ ਸਿੰਘ, ਗਗਨ ਕੁਮਾਰ, ਜਰਨੈਲ ਸਿੰਘ, ਰਵੀ ਕੁਮਾਰ, ਰਾਕੇਸ਼ ਕੁਮਾਰ, ਕਰਮ ਸਿੰਘ, ਡਿੰਪਲ, ਸਾਲਨੀ, ਸੀਮਾ, ਬਲਜੀਤ ਕੌਰ ਆਦਿ ਨੇ ਤਨਖਾਹ ਕਮਿਸ਼ਨ ਦੇ ਬਕਾਏ ਦੀ ਪਹਿਲੀ ਕਿਸ਼ਤ ਜਾਰੀ ਕਰਨ ਦੀ ਮੰਗ ਕੀਤੀ।