ਰਾਮ ਗੋਪਾਲ ਰਾਏਕੋਟੀ
ਰਾਏਕੋਟ, 5 ਜਨਵਰੀ
ਪਿੰਡ ਭੈਣੀ ਬੜਿੰਗ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦ ਸਕੱਤਰ ਡਾ. ਗੁਰਚਰਨ ਸਿੰਘ ਬੜਿੰਗ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਡਾ. ਗੁਰਚਰਨ ਸਿੰਘ ਬੜਿੰਗ ਨੇ ਇਲਾਕੇ ਦੇ ਸਮੂਹ ਸੰਘਰਸ਼ੀਲ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਅਤੇ ਤਿੰਨਾਂ ਕਾਲੇ ਕਾਨੂੰਨ ਨੂੰ ਵਾਪਸ ਕਰਾਉਣ ਲਈ, ਜੋ ਮੋਦੀ ਸਰਕਾਰ ਨੇ ਸ਼ਰਤਾਂ ਮੰਨੀਆਂ ਸਨ, ਪੂਰੀਆਂ ਨਹੀਂ ਕੀਤੀਆਂ, ਜਿਸ ਕਾਰਨ ਅੱਜ ਉਨ੍ਹਾਂ ਖ਼ਿਲਾਫ਼ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਸਟੇਜ ਸੰਚਾਲਨ ਭਾਈ ਕੁਲਦੀਪ ਸਿੰਘ ਨੇ ਬਾਖੂਬੀ ਨਿਭਾਇਆ। ਇਸ ਮੌਕੇ ਜਸਵਿੰਦਰ ਸਿੰਘ ਲਾਡੀ, ਹਰਜਿੰਦਰ ਸਿੰਘ ਬੜਿੰਗ, ਨਿਰਮਲ ਸਿੰਘ ਰਾਏਕੋਟ, ਮੋਹਣ ਸਿੰਘ, ਰਾਮ ਪਿਆਰਾ, ਲਛਮਣ ਸਿੰਘ, ਮਲਕੀਤ ਸਿੰਘ, ਅਮਰ ਸਿੰਘ, ਬਲਦੇਵ ਸਿੰਘ ਸੇਖੋਂ, ਸਰਬਜੀਤ ਕੌਰ, ਕੁਲਵੰਤ ਕੌਰ, ਮਨਜੀਤ ਕੌਰ, ਜਸਬੀਰ ਕੌਰ, ਨਛੱਤਰ ਕੌਰ, ਸੁਰਿੰਦਰ ਕੌਰ, ਰਾਜਿੰਦਰ ਕੌਰ, ਬਚਨੋ ਆਦਿ ਹਾਜ਼ਰ ਸਨ।