DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Electricity Cut: ਸੇਵਾ ਕੇਂਦਰ ਦਾ ਬਿਜਲੀ ਕੁਨੈਕਸ਼ਨ ਕੱਟਿਆ

ਸਰਕਾਰੀ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਲੋਕ ਖ਼ੁਆਰ

  • fb
  • twitter
  • whatsapp
  • whatsapp
featured-img featured-img
ਬਿਜਲੀ ਕੁਨੈਕਸ਼ਨ ਕੱਟੇ ਜਾਣ ਕਾਰਨ ਸੇਵਾ ਕੇਂਦਰ ’ਚ ਪ੍ਰੇਸ਼ਾਨ ਹੋ ਰਹੇ ਲੋਕ।
Advertisement

ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਆਪਣੇ ਸ਼ਹਿਰ ਖੰਨਾ ਦੀਆਂ ਕਚਹਿਰੀਆਂ ਵਿੱਚ ਸਥਿਤ ਸਰਕਾਰੀ ਸੇਵਾ ਕੇਂਦਰ ਦਾ ਬਿਜਲੀ ਬਿੱਲ ਨਾ ਭਰੇ ਜਾਣ ਕਾਰਨ ਪਾਵਰਕੌਮ ਵੱਲੋਂ ਕੁਨੈਕਸ਼ਨ ਕੱਟ ਦਿੱਤਾ ਗਿਆ। ਬਿਜਲੀ ਗੁੱਲ ਹੋਣ ਕਾਰਨ ਸੇਵਾ ਕੇਂਦਰ ਦੇ ਕੰਪਿਊਟਰ, ਇੰਟਰਨੈੱਟ ਅਤੇ ਹੋਰ ਡਿਜੀਟਲ ਸਿਸਟਮ ਪੂਰੀ ਤਰ੍ਹਾਂ ਬੰਦ ਹੋ ਗਏ, ਜਿਸ ਕਾਰਨ ਉੱਥੇ ਮਿਲਣ ਵਾਲੀਆਂ ਸਾਰੀਆਂ ਸਰਕਾਰੀ ਸੇਵਾਵਾਂ ਦਾ ਕੰਮ ਠੱਪ ਹੋ ਕੇ ਰਹਿ ਗਿਆ। ਇਸ ਅਚਾਨਕ ਪੈਦਾ ਹੋਈ ਸਥਿਤੀ ਕਾਰਨ ਰੋਜ਼ਾਨਾ ਆਪਣੇ ਜ਼ਰੂਰੀ ਕੰਮ-ਕਾਰ ਕਰਵਾਉਣ ਲਈ ਦੂਰ-ਦੁਰਾਡਿਓਂ ਪਹੁੰਚ ਰਹੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਅਤੇ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਸਵੇਰ ਤੋਂ ਹੀ ਆਧਾਰ ਕਾਰਡ, ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਬਣਵਾਉਣ ਆਏ ਲੋਕਾਂ ਨੂੰ ਕੜਕਦੀ ਗਰਮੀ ਵਿੱਚ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਰਹਿਣ ਮਗਰੋਂ ਬਿਨਾਂ ਕੰਮ ਕਰਵਾਏ ਨਿਰਾਸ਼ ਹੋ ਕੇ ਪਰਤਣਾ ਪਿਆ। ਬਿਜਲੀ ਮੰਤਰੀ ਦੇ ਆਪਣੇ ਹਲਕੇ ਵਿੱਚ ਅਹਿਮ ਸਰਕਾਰੀ ਸੰਸਥਾ ਦਾ ਅਜਿਹਾ ਹਾਲ ਹੋਣ ’ਤੇ ਲੋਕਾਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੇ ਗ਼ੈਰ-ਜ਼ਿੰਮੇਵਾਰਾਨਾ ਰਵੱਈਏ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ।

ਲੋਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਆਮ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਘਰ-ਘਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਲੋਕਾਂ ਦਾ ਸਮਾਂ ਤੇ ਪੈਸਾ ਬਰਬਾਦ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਿੱਲ ਨਾ ਭਰਨ ਵਾਲੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ, ਸੇਵਾ ਕੇਂਦਰ ਦੇ ਅਧਿਕਾਰੀਆਂ ਨੇ ਮੰਨਿਆ ਕਿ ਬਿੱਲ ਬਕਾਇਆ ਹੋਣ ਕਾਰਨ ਇਹ ਕਾਰਵਾਈ ਹੋਈ ਹੈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਬਿੱਲ ਦੀ ਅਦਾਇਗੀ ਕਰ ਕੇ ਬਿਜਲੀ ਕੁਨੈਕਸ਼ਨ ਬਹਾਲ ਕਰਵਾ ਦਿੱਤਾ ਜਾਵੇਗਾ।

Advertisement

Advertisement
Advertisement
×