ਖੰਨਾ: ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਤਹਿਤ ਅੱਜ ਬ੍ਰਾਂਚ ਕਮੇਟੀ ਖੰਨਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕੀ ਗਈ। ਇਸ ਮੌਕੇ ਕਰਮ ਚੰਦ ਫਰੌਰ, ਦਲਵੀਰ ਸਿੰਘ ਅਤੇ ਰਵਿੰਦਰ ਸਿੰਘ ਨੇ ਕਿਹਾ ਕਿ ਬੀਤੇ ਦਿਨ ਸ਼ੋਸ਼ਲ ਮੀਡੀਆ ’ਤੇ ਜਲ ਸਪਲਾਈ ਵਿਭਾਗ ਦੇ ਮੰਤਰੀ ਵੱਲੋਂ ਵਿਭਾਗ ਵਿਚ ਪਿਛਲੇ ਸਾਲਾਂਬੱਧੀ ਅਰਸੇ ਤੋਂ ਇਕ ਵਰਕਰ ਦੇ ਰੂਪ ਵਿਚ ਇੰਨਲਿਸਟਮੈਂਟ ਪਾਲਿਸੀ ਅਤੇ ਆਊਟਸੋਰਸ ਅਧੀਨ ਲੱਗੇ ਠੇਕਾ ਮੁਲਾਜ਼ਮਾਂ ਦੀਆਂ ਰੁਕੀਆਂ ਤਨਖਾਹਾਂ ਤੇ ਬੇਤੁਕਾ ਬਿਆਨ ਦਿੱਤਾ ਗਿਆ। ਇਸ ਦੇ ਰੋਸ ਵਜੋਂ ਪੰਜਾਬ ਸਰਕਾਰ, ਮੰਤਰੀ ਅਤੇ ਮੈਨੇਜਮੈਂਟ ਦੀ ਅਰਥੀ ਫੂਕੀ ਗਈ। ਉਨ੍ਹਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ 15 ਤੇ 16 ਨਵੰਬਰ ਨੂੰ ਦੋ ਦਿਨ ਦੀ ਸਮੂਹਿਕ ਛੁੱਟੀ ’ਤੇ ਜਾਣ ਦੇ ਉਲੀਕੇ ਸੰਘਰਸ਼ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ। -ਨਿੱਜੀ ਪੱਤਰ ਪ੍ਰੇਰਕ