DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਥ ਨੂੰ ਢਾਹ ਲਾਉਣ ਵਾਲਿਆਂ ਦਾ ਚਿਹਰਾ ਨਸ਼ਰ ਹੋਇਆ: ਮੰਨਵੀ

ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਜਸਵੀਰ ਸਿੰਘ ਜੱਸੀ ਮੰਨਵੀ ਨੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਦਿੱਤੇ ਗਏ ਸਨਸਨੀਖੇਜ਼ ਬਿਆਨ ਅਤੇ ਅਸਤੀਫੇ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ)...

  • fb
  • twitter
  • whatsapp
  • whatsapp
Advertisement

ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਜਸਵੀਰ ਸਿੰਘ ਜੱਸੀ ਮੰਨਵੀ ਨੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਦਿੱਤੇ ਗਏ ਸਨਸਨੀਖੇਜ਼ ਬਿਆਨ ਅਤੇ ਅਸਤੀਫੇ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਕਮਜ਼ੋਰ ਕਰਨ ਅਤੇ ਪੰਥਕ ਸਫ਼ਾਂ ਵਿੱਚ ਫੁੱਟ ਪਾਉਣ ਲਈ ਰਚੀਆਂ ਜਾ ਰਹੀਆਂ ਕੋਝੀਆਂ ਸਾਜ਼ਿਸ਼ਾਂ ਦਾ ਸੱਚ ਅੱਜ ਪੂਰੀ ਤਰ੍ਹਾਂ ਜਨਤਕ ਹੋ ਗਿਆ ਹੈ। ਮੰਨਵੀ ਨੇ ਹਮਲਾ ਕਰਦਿਆਂ ਕਿਹਾ ਕਿ ਕੁਝ ਸਿਆਸੀ ਆਗੂ ਕੇਂਦਰੀ ਏਜੰਸੀਆਂ ਅਤੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਨਾਲ ਮਿਲ ਕੇ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਵਜੂਦ ਨੂੰ ਖ਼ਤਮ ਕਰਨ ਦੀ ਗੁਪਤ ਯੋਜਨਾ ’ਤੇ ਕੰਮ ਕਰ ਰਹੇ ਹਨ ਤੇ ਉਨ੍ਹਾਂ ਵੱਲੋਂ ਪੁਨਰ ਸੁਰਜੀਤ ਦੇ ਨਾਂ ਹੇਠ ਚਲਾਈ ਗਈ ਮੁਹਿੰਮ ਅਸਲ ਵਿਚ ਅਕਾਲੀ ਦਲ ਨੂੰ ਅੰਦਰੋਂ ਖੋਰਾ ਲਾਉਣ ਦੀ ਇੱਕ ਡੂੰਘੀ ਅਤੇ ਖ਼ਤਰਨਾਕ ਸਾਜ਼ਿਸ਼ ਸੀ। ਮੱਖਣ ਬਰਾੜ ਦੇ ਖੁਲਾਸਿਆਂ ਨੇ ਉਸ ਸੱਚ ’ਤੇ ਮੋਹਰ ਲਾ ਦਿੱਤੀ ਹੈ। ਜੱਸੀ ਮੰਨਵੀ ਨੇ ਮੱਖਣ ਬਰਾੜ ਦੀ ਜ਼ਮੀਰ ਜਾਗਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੱਚ ਨੂੰ ਬਹੁਤੀ ਦੇਰ ਦਬਾਇਆ ਨਹੀਂ ਜਾ ਸਕਦਾ।

Advertisement
Advertisement
×