ਕਿਸਾਨਾਂ ਨੇ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ

ਕਿਸਾਨਾਂ ਨੇ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ

ਐੱਸਡੀਐੱਮ ਨੂੰ ਮੰਗ-ਪੱਤਰ ਸੌਂਪਦੇ ਹੋਏ ਕਿਸਾਨ ਆਗੂ। -ਫੋਟੋ : ਓਬਰਾਏ

ਜੋਗਿੰਦਰ ਸਿੰਘ ਓਬਰਾਏ

ਖੰਨਾ, 4 ਮਾਰਚ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 155ਵੇਂ ਦਿਨ ਵੀ ਜਾਰੀ ਹੈ। ਭੁੱਖ ਹੜਤਾਲ ਦੇ ਅੱਜ 106ਵੇਂ ਦਿਨ ਕਾਮਰੇਡ ਹਵਾ ਸਿੰਘ ਅਤੇ ਬੁੱਧ ਸਿੰਘ ਨੇ ਭੁੱਖ ਹੜਤਾਲ ਰੱਖੀ। ਇਸ ਦੌਰਾਨ ਕਿਸਾਨ ਆਗੂਆਂ ਨੇ ਖੰਨਾ-ਸਮਰਾਲਾ ਦੀ ਖ਼ਸਤਾ ਹਾਲ ਸੜਕ ਸਬੰਧੀ ਮੰਗ-ਪੱਤਰ ਐੱਸਡੀਐੱਮ ਹਰਬੰਸ ਸਿੰਘ ਨੂੰ ਸੌਂਪਦਿਆ ਕਿਹਾ ਕਿ ਕਣਕ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਇਸ ਨੂੰ ਜਲਦੀ ਬਣਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਪਾਸੇ ਤੁਰੰਤ ਧਿਆਨ ਨਾ ਦਿੱਤਾ ਤਾਂ ਕਿਸਾਨ ਸੰਘਰਸ਼ ਤਿੱਖਾ ਕਰਨ ਲਈ ਮਜ਼ਬੂਰ ਹੋਣਗੇ। ਕਸ਼ਮੀਰਾ ਸਿੰਘ ਮਾਜਰਾ ਅਤੇ ਗੁਰਦੀਪ ਸਿੰਘ ਭੱਟੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਪਾਸੇ ਦੇਸ਼ ਦੇ ਕਿਸਾਨਾਂ ’ਤੇ ਕਾਲੇ ਖੇਤੀ ਕਾਨੂੰਨਾਂ ਧੱਕੇ ਨਾਲ ਥੋਪ ਦਿੱਤੇ ਹਨ, ਦੂਜੇ ਪਾਸੇ ਖੇਤੀ ਸੰਦਾਂ ਸਮੇਤ ਯੂਰੀਆ, ਡੀਜ਼ਲ ਆਦਿ ਦੇ ਭਾਅ ਅਸਮਾਨੀ ਚੜ੍ਹਾ ਦਿੱਤੇ ਹਨ। ਇਸ ਲਈ ਕਿਸਾਨ ਨੂੰ ਭਾਰੀ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਮੋਦੀ ਸਰਕਾਰ ਲੋਕ ਮਾਰੂ ਨੀਤੀਆਂ ਅਪਣਾ ਕੇ ਆਮ ਲੋਕਾਂ ਦਾ ਗਲਾ ਘੁੱਟਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All