ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਅਗਸਤ
ਥਾਣਾ ਸਰਾਭਾ ਨਗਰ ਦੇ ਇਲਾਕੇ ਆਸ਼ਾਪੁਰੀ ਰਘੂਨਾਥ ਇਨਕਲੇਵ ਵਿੱਚ ਇਕ ਕਲਯੁਗੀ ਬਾਪ ਵੱਲੋਂ ਆਪਣੀ ਤਿੰਨ ਸਾਲ ਦੀ ਬਾਲੜੀ ਧੀ ਨਾਲ ਜਬਰ-ਜਨਾਹ ਕਰਨ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਲੜਕੀ ਦੀ ਮਾਂ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਸ ਦਾ ਦੂਜਾ ਵਿਆਹ 6 ਮਹੀਨੇ ਪਹਿਲਾਂ ਹੀ ਰਜਨੀਸ਼ ਕੁਮਾਰ ਨਾਲ ਹੋਇਆ ਸੀ। ਬੀਤੇ ਦਿਨੀਂ ਉਹ ਕੰਮ ਤੋਂ ਬਾਅਦ ਸ਼ਾਮ ਨੂੰ ਜਦੋਂ ਘਰ ਆਈ ਤਾਂ ਉਸ ਦੀ ਤਿੰਨ ਸਾਲ ਦੀ ਲੜਕੀ ਨਗਨ ਹਾਲਤ ਵਿੱਚ ਖੂਨ ਨਾਲ ਲੱਥਪੱਥ ਸੀ। ਇਸ ਦੌਰਾਨ ਰਜਨੀਸ਼ ਫਰਾਰ ਹੋ ਗਿਆ। ਜਾਂਚ ਅਧਿਕਾਰੀ ਅੰਮ੍ਰਿਤ ਪਾਲ ਸ਼ਰਮਾ ਨੇ ਦੱਸਿਆ ਕਿ ਪੁਲੀਸ ਵੱਲੋਂ ਸ਼ਿਕਾਇਤ ਮਿਲਣ ਉਪਰੰਤ ਰਜਨੀਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।