ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੱਖ-ਵੱਖ ਥਾਈਂ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਮਨਾਇਆ

ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ੋਭਾ ਯਾਤਰਾ ਵਿੱਚ ਹਾਜ਼ਰੀ ਭਰੀ 
Advertisement

ਇਥੋਂ ਦੇ ਰਵੀਦਾਸ ਮੰਦਰ ਵਿੱਚ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਵਨ ਪੂਜਾ ਉਪਰੰਤ ਪਾਠਾਂ ਦੀਆਂ ਲੜੀਆਂ ਦੇ ਭੋਗ ਪਾਏ ਗਏ। ਇਸ ਦੌਰਾਨ ਸ਼ਹਿਰ ਵਿਚ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ। ਇਹ ਯਾਤਰਾ ਗਊਸ਼ਾਲਾ ਰੋਡ, ਖਟੀਕਾਂ ਚੌਕ, ਦੇਵੀ ਦਿਵਾਲਾ ਚੌਂਕ, ਬੁੱਕਸ ਮਾਰਕੀਟ, ਜੀ.ਟੀ ਰੋਡ, ਗੁਰਦੁਆਰਾ ਕਲਗੀਧਰ ਸਾਹਿਬ, ਪੀਰਖਾਨਾ ਰੋਡ ਤੋਂ ਇਲਾਵਾ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦੀ ਹੋਈ ਮੁੜ ਮੰਦਰ ਵਿਖੇ ਆ ਕੇ ਸਮਾਪਤ ਹੋਈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਾਲਮੀਕਿ ਸਮਾਜ ਦੇ ਬੱਚਿਆਂ ਦਾ ਸਿੱਖਿਅਕ ਜੀਵਨ ਪੱਧਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਯਤਨਸ਼ੀਲ ਹੈ। ਉਨ੍ਹਾਂ ਵਾਲਮੀਕਿ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਉਨ੍ਹਾਂ ਦਾ ਭਵਿੱਖ ਚੰਗਾ ਬਣ ਸਕੇ ਅਤੇ ਦੇਸ਼ ਦੀਆਂ ਉੱਚ ਅਸਾਮੀਆਂ ਪ੍ਰਾਪਤ ਕਰਨ। ਸ੍ਰੀ ਸੌਂਦ ਨੇ ਕਿਹਾ ਕਿ ਹਰ ਵਰਗ ਨੂੰ ਤਿਉਹਾਰ ਸਾਂਝੇ ਤੌਰ ਤੇ ਆਪਸੀ ਭਾਈਚਾਰਕ ਸਾਂਝ ਨਾਲ ਮਨਾਉਣੇ ਚਾਹੀਦੇ ਹਨ, ਇਸ ਨਾਲ ਕੌਮੀ ਏਕਤਾ ਹੋਰ ਮਜ਼ਬੂਤ ਹੁੰਦੀ ਹੈ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਤੇ ਚੱਲਦੇ ਹੋਏ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਦਾ ਸੰਦੇਸ਼ ਅੱਜ ਦੇ ਯੁੱਗ ਵਿਚ ਸਾਰਥਿਕ ਹੈ ਅਤੇ ਇਸ ਤੇ ਅਮਲ ਕਰਕੇ ਸਮਾਜ ਵਿਚ ਬਰਾਬਰਤਾ ਲਿਆਂਦੀ ਜਾ ਸਕਦੀ ਹੈ। ਇਸ ਤੋਂ ਇਲਾਵਾ ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਸਿੰਘ ਸਭਾ ਸਾਹਿਬ, ਗੁਰਦੁਆਰਾ ਸੁੱਖ ਸਾਗਰ ਸਾਹਿਬ, ਗੁਰਦੁਆਰਾ ਗੁਰੂ ਹਰਿਕ੍ਰਿਸ਼ਨ ਸਾਹਿਬ, ਗੁਰਦੁਆਰਾ ਗੁਰੂ ਅਰਜਨ ਦੇਵ ਵਿੱਚ ਵੀ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਅੰਤ ਵਿਚ ਅਤੁੱਟ ਲੰਗਰ ਵਰਤਾਏ ਗਏ।

Advertisement

Advertisement
Show comments