ਸਿੱਖ-ਮੁਸਲਿਮ ਭਾਈਚਾਰੇ ਵੱਲੋਂ ਸਾਂਝੇ ਤੌਰ ’ਤੇ ਮਸਜਿਦ ਦਾ ਨੀਂਹ ਪੱਥਰ

ਸਿੱਖ-ਮੁਸਲਿਮ ਭਾਈਚਾਰੇ ਵੱਲੋਂ ਸਾਂਝੇ ਤੌਰ ’ਤੇ ਮਸਜਿਦ ਦਾ ਨੀਂਹ ਪੱਥਰ

ਮਸਜਿਦ ਦਾ ਨੀਂਹ ਪੱਥਰ ਰੱਖਦੇ ਹੋਏ ਸਿੱਖ-ਮੁਸਲਿਮ ਭਾਈਚਾਰੇ ਦੇ ਲੋਕ।

ਰਾਮ ਗੋਪਾਲ ਰਾਏਕੋਟੀ

ਰਾਏਕੋਟ, 14 ਦਸੰਬਰ

ਨੇੜਲੇ ਪਿੰਡ ਸਾਹਜਹਾਨਪੁਰ ਵਿੱਚ ਪੁਰਾਣੀ ਮਸਜਿਦ ਵਾਲੇ ਸਥਾਨ ’ਤੇ ਨਵੀਂ ਮਸਜਿਦ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪੁਰਾਣੀ ਮਸਜਿਦ ਦੇ ਨੀਂਹ ਪੱਥਰ ਰੱਖਣ ਸਮੇਂ ਸਿੱਖ-ਮੁਸਲਿਮ ਭਾਈਚਾਰੇ ਦੇ ਪਿਆਰ ਮਿਲ ਰਹਿਣ ਦੀ ਵੱਖਰੀ ਮਿਸਾਲ ਦੇਖਣ ਯੋਗ ਸੀ। ਇਨ੍ਹਾਂ ਸਾਰੇ ਸਮਾਗਮਾਂ ਵਿੱਚ ਵੱਖ-ਵੱਖ ਪਿੰਡਾਂ ਤੋਂ ਸੰਗਤ ਰੂਪੀ ਲੋਕਾਂ ਨੇ ਹਾਜ਼ਰੀਆਂ ਲਗਵਾਈਆਂ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ ਨਾਨਕਸਰ ਅਤੇ ਬਾਬਾ ਤੇਜਿੰਦਰ ਸਿੰਘ ਜਿੰਦੂ ਨੇ ਸਿੱਖ ਤੇ ਮੁਸਲਿਮ ਭਾਈਚਾਰੇ ਦੀਆਂ ਅਨੇਕਾਂ ਗੁਰੂ ਸਾਹਿਬਾਂ ਦੇ ਸਮੇਂ ਦੀਆਂ ਮਿਸਾਲਾਂ ਦਿੱਤੀਆਂ ਤੇ ਇਸ ਤਰ੍ਹਾਂ ਦੀ ਭਾਈਚਾਰਿਕ ਸਾਂਝ ਨੂੰ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਦੇ ਨਾਲ ਨਵੀਂ ਮਸਜਿਦ ਦਾ ਨੀਂਹ ਪੱਥਰ ਮੁਸਲਿਮ ਭਾਈਚਾਰੇ ਦੇ ਮੋਹਤਬਰਾਂ ਨੇ ਰੱਖਿਆ।

ਇਸ ਮੌਕੇ ਬਾਬਾ ਇਰਫਾਨ ਸਾਬਰੀ, ਫਜ਼ਲਦੀਨ, ਸਰਪੰਚ ਰਾਜਵੀਰ ਸਿੰਘ, ਬੂਟਾ ਖਾਨ, ਯੂਸਫ ਖਾਨ, ਮਨਜੀਤ ਸਿੰਘ ਪੰਚ, ਅਨਿਲ ਕੁਮਾਰ ਪੰਚ, ਸੁਰਿੰਦਰ ਕੌਰ ਪੰਚ, ਨੰਬਰਦਾਰ ਸੁਖਜਿੰਦਰ ਸਿੰਘ, ਪ੍ਰਧਾਨ ਸੰਤ ਸਿੰਘ, ਮਨਪ੍ਰੀਤ ਸਿੰਘ ਬੁੱਟਰ, ਮਨਸਾ ਖਾਂ, ਮੁਸਤਾਕ ਅਲੀ, ਇਕਬਾਲ ਮੁੰਹਮਦ, ਭਾਈ ਲਖਵਿੰਦਰ ਸਿੰਘ ਦਿੱਲੀ, ਭਾਈ ਸਤਵੰਤ ਸਿੰਘ, ਸੁਖਵਿੰਦਰ ਸਿੰਘ, ਰਣਵੀਰ ਸਿੰਘ, ਦਰਸਨ ਸਿੰਘ ਫੇਰੂਰਾਈਂ, ਇੰਦਰ ਖਾਨ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਸਿੱਧੂ ਨੂੰ ਇਕ ਸਾਲ ਦੀ ਕੈਦ

ਸਿੱਧੂ ਨੂੰ ਇਕ ਸਾਲ ਦੀ ਕੈਦ

ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਦੀ ਨਜ਼ਰਸਾਨੀ ਪਟੀਸ਼ਨ ’ਤੇ ਸੁਣਾਇਆ ਫ਼ੈਸ...

ਜਾਖੜ ਭਾਜਪਾ ’ਚ ਸ਼ਾਮਲ

ਜਾਖੜ ਭਾਜਪਾ ’ਚ ਸ਼ਾਮਲ

* ‘ਕਾਂਗਰਸ ਨੇ ਪੰਜਾਬ ਨੂੰ ਜਾਤ-ਧਰਮ ਦੇ ਨਾਂ ’ਤੇ ਵੰਡਿਆ’ * ਪੰਜਾਬ ਦੀ ...

ਭਗਵੰਤ ਮਾਨ ਨੇ ਸ਼ਾਹ ਨਾਲ ਕਿਸਾਨੀ ਤੇ ਸੁਰੱਖਿਆ ਮੁੱਦੇ ਵਿਚਾਰੇ

ਭਗਵੰਤ ਮਾਨ ਨੇ ਸ਼ਾਹ ਨਾਲ ਕਿਸਾਨੀ ਤੇ ਸੁਰੱਖਿਆ ਮੁੱਦੇ ਵਿਚਾਰੇ

ਕਣਕ ਦਾ ਝਾੜ ਘਟਣ ਕਾਰਨ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਅਤੇ ਬਾਸਮਤੀ ...

ਸ਼ਹਿਰ

View All