ਗੁਰੂਸਰ ਸੁਧਾਰ: ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਰੋਡ ਸੰਘਰਸ਼ ਯੂਨੀਅਨ ਵੱਲੋਂ 52ਵੇਂ ਦਿਨ ਕੋਟ ਆਗਾ ਵਿਚ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਕੁਲਦੀਪ ਸਿੰਘ ਗੁੱਜਰਵਾਲ, ਬਿੱਕਰਜੀਤ ਸਿੰਘ ਕਾਲਖ, ਅਵਤਾਰ ਸਿੰਘ ਝੂੰਗੀਆਂ ਬੇਗਾਂ, ਚਰਨਜੀਤ ਸਿੰਘ ਫੱਲੇਵਾਲ, ਪਰਮਜੀਤ ਸਿੰਘ ਕੋਟ ਆਗਾ, ਸੁਦਾਗਰ ਸਿੰਘ ਜੁੜਾਹਾਂ, ਸੁਖਵਿੰਦਰ ਕੌਰ ਨੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਖੀਮਪੁਰ-ਖੀਰੀ ਦੇ ਸ਼ਹੀਦ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ 18 ਤੋਂ 20 ਅਗਸਤ ਤੱਕ ਧਰਨੇ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ। -ਪੱਤਰ ਪ੍ਰੇਰਕ