DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਵਾਈ ਅੱਡੇ ਲਈ ਜ਼ਮੀਨਾਂ ਦੇਣ ਵਾਲੇ ਕਿਸਾਨਾਂ ਦਾ ਮਾਮਲਾ ਫਿਰ ਗੂੰਜਿਆ

ਕੌਮਾਂਤਰੀ ਹਵਾਈ ਅੱਡਾ ਹਲਵਾਰਾ ਲਈ 161 ਏਕੜ ਜ਼ਮੀਨ ਦੇਣ ਵਾਲੇ ਐਤੀਆਣਾ ਦੇ ਕਿਸਾਨਾਂ ਦਾ ਮਾਮਲਾ ਇਕ ਵਾਰ ਫਿਰ ਗੂੰਜਿਆ ਹੈ। ਫ਼ਤਿਹਗੜ੍ਹ ਸਾਹਿਬ ਹਲਕੇ ਤੋਂ ਲੋਕ ਸਭਾ ਦੇ ਮੈਂਬਰ ਡਾਕਟਰ ਅਮਰ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਣ ਨਾਇਡੂ ਕੋਲ...

  • fb
  • twitter
  • whatsapp
  • whatsapp
Advertisement

ਕੌਮਾਂਤਰੀ ਹਵਾਈ ਅੱਡਾ ਹਲਵਾਰਾ ਲਈ 161 ਏਕੜ ਜ਼ਮੀਨ ਦੇਣ ਵਾਲੇ ਐਤੀਆਣਾ ਦੇ ਕਿਸਾਨਾਂ ਦਾ ਮਾਮਲਾ ਇਕ ਵਾਰ ਫਿਰ ਗੂੰਜਿਆ ਹੈ। ਫ਼ਤਿਹਗੜ੍ਹ ਸਾਹਿਬ ਹਲਕੇ ਤੋਂ ਲੋਕ ਸਭਾ ਦੇ ਮੈਂਬਰ ਡਾਕਟਰ ਅਮਰ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਣ ਨਾਇਡੂ ਕੋਲ ਹਲਵਾਰਾ ਹਵਾਈ ਅੱਡੇ ਲਈ ਜ਼ਮੀਨ ਦੇਣ ਵਾਲੇ ਕਿਸਾਨਾਂ ਦਾ ਮਾਮਲਾ ਉਠਾਉਂਦੇ ਹੋਏ ਪ੍ਰਭਾਵਿਤ ਕਿਸਾਨਾਂ ਅਤੇ ਸਥਾਨਕ ਨੌਜਵਾਨਾਂ ਲਈ ਪਹਿਲ ਦੇ ਅਧਾਰ ’ਤੇ ਰੁਜ਼ਗਾਰ ਦੇਣ ਦੀ ਮੰਗ ਕੀਤੀ ਹੈ। ਡਾ. ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਹਲਵਾਰਾ ਹਵਾਈ ਅੱਡਾ ਪ੍ਰਾਜੈਕਟ ਉਨ੍ਹਾਂ ਕਿਸਾਨਾਂ ਦੇ ਵੱਡੇ ਸਹਿਯੋਗ ਕਾਰਨ ਹੀ ਸੰਭਵ ਹੋਇਆ ਹੈ, ਜਿਨ੍ਹਾਂ ਦੀ ਜ਼ਮੀਨ ਸਿਵਲ ਟਰਮੀਨਲ ਦੀ ਉਸਾਰੀ ਲਈ ਗ੍ਰਹਿਣ ਕੀਤੀ ਗਈ ਸੀ।

ਡਾਕਟਰ ਅਮਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਕੌਡੀਆਂ ਦੇ ਭਾਅ ਜ਼ਮੀਨਾਂ ਦਾ ਮੁਆਵਜ਼ਾ ਦੇ ਕੇ ਉਨ੍ਹਾਂ ਨਾਲ ਵੱਡੀ ਜ਼ਿਆਦਤੀ ਕੀਤੀ ਸੀ।

Advertisement

ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡਾ ਰਾਏਕੋਟ ਹਲਕੇ ਦੇ ਉਸ ਭਾਗ ਵਿੱਚ ਸਥਿਤ ਹੈ, ਜਿੱਥੇ ਰੁਜ਼ਗਾਰ ਦੇ ਮੌਕੇ ਬਹੁਤ ਸੀਮਤ ਹਨ। ਡਾ. ਅਮਰ ਸਿੰਘ ਨੂੰ ਕੇਂਦਰੀ ਹਵਾਬਾਜ਼ੀ ਮੰਤਰੀ ਨੇ ਇਸ ਮਾਮਲੇ ਨੂੰ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਦੇਸ਼ ਦੇ ਦੂਜੇ ਵੱਡੇ ਸ਼ਹਿਰਾਂ ਨਾਲ ਜੋੜਨ ਲਈ ਹੋਰ ਉਡਾਣਾਂ ਵੀ ਜਲਦ ਸ਼ੁਰੂ ਕਰਨ ਲਈ ਬੇਨਤੀ ਕੀਤੀ।

Advertisement

Advertisement
×