ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਮਾਰਚ
ਲੜਕੀ ਵੱਲੋਂ ਵਿਆਹ ਕਰਵਾਉਣ ਤੋਂ ਮਨ੍ਹਾ ਕਰਨ ਤੋਂ ਬਾਅਦ ਪ੍ਰੇਸ਼ਾਨ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਹਮੀਰਪੁਰ ਵਾਸੀ ਵਿਨੀਤ ਸ਼ਰਮਾ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਵਨੀਤ ਨੇ ਗਿੱਲ ਰੋਡ ਸਥਿਤ ਦਾਣਾ ਮੰਡੀ ’ਚ ਜ਼ਹਿਰ ਖਾ ਲਿਆ। ਉਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸ਼ਿਮਲਾਪੁਰੀ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਇਸ ਮਾਮਲੇ ’ਚ ਵਿਨੀਤ ਦੇ ਪਿਤਾ ਓਮ ਦੱਤ ਦੀ ਸ਼ਿਕਾਇਤ ’ਤੇ ਥਾਣਾ ਸ਼ਿਮਲਾਪੁਰੀ ’ਚ ਸ਼ੇਰਪੁਰ ਕਲਾਂ ਦੀ ਰਹਿਣ ਵਾਲੀ ਲੜਕੀ ਖਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕਰ ਲਿਆ ਹੈ।