ਜੋਗਿੰਦਰ ਸਿੰਘ ਓਬਰਾਏ
ਖੰਨਾ, 31 ਦਸੰਬਰ
ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਸ਼ਹਿਰ ਦੇ ਕੁਸ਼ਟ ਆਸ਼ਰਮ ਰੋਡ ਤੋਂ ਤਿਵਾੜੀ ਚੌਕ ਤੇ ਅਮਲੋਹ ਰੋਡ ਤੱਕ 25 ਲੱਖ ਰੁਪਏ ਨਾਲ ਸੀਵਰੇਜ ਪਾਈਪ ਲਾਈਨ ਪੁਆਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਹਰ ਪਿੰਡ ਸ਼ਹਿਰ ਨੂੰ ਵਿਕਸਿਤ ਕਰਨਾ ਕਾਂਗਰਸ ਸਰਕਾਰ ਦਾ ਮੁੱਖ ਮਕਸਦ ਹੈ। ਇਸ ਮੌਕੇ ਅਮਿਤ ਤਿਵਾੜੀ ਨੇ ਕਿਹਾ ਕਿ ਲਗਾਤਾਰ ਲੋਕਾਂ ਵਿਚ ਵਿਚਰ ਕੇ ਸ਼ਹਿਰ ਤੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਠੀਕ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਿਕਾਸ ਮਹਿਤਾ, ਅਸ਼ੋਕ ਕੁਮਾਰ, ਨਵਜੋਤ ਸਿੰਘ, ਸੰਤੋਖ ਕੁਮਾਰ, ਪ੍ਰਥਮ ਮਲਹੋਤਰਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।