ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 4 ਜੁਲਾਈ
ਵਿਧਾਇਕ ਅਤੇ ਨਗਰ ਕੌਂਸਲ ਅਹਿਮਦਗੜ੍ਹ ਦੇ ਐਸੋਸੀਏਟ ਮੈਂਬਰ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਾਰੀਆਂ ਲੋੜੀਦੀਂਆਂ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।
ਇੱਥੋਂ ਦੇ ਕੌਂਸਲਰਾਂ ਅਤੇ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਦੇ ਆਗੂਆਂ ਵੱਲੋਂ ਸਫ਼ਾਈ ਅਤੇ ਗੰਦੇ ਪਾਣੀ ਦੇ ਨਿਕਾਸ ਸਬੰਧੀ ਦੱਸੀਆਂ ਸਮੱਸਿਆਵਾਂ ਬਾਰੇ ਉਨ੍ਹਾਂ ਦੱਸਿਆ ਕਿ ਠੋਸ ਕੂੜੇ ਦੇ ਨਿਪਟਾਰੇ ਲਈ ਦੋ ਨਵੇਂ ਟਰੈਕਟਰ ਖ਼ਰੀਦੇ ਗਏ ਹਨ ਜੋ ਅੱਜ ਸਫਾਈ ਸ਼ਾਖਾ ਦੇ ਸਪੁਰਦ ਕਰ ਦਿੱਤੇ ਗਏ। ਸੀਵਰੇਜ ਟਰੀਟਮੈਂਟ ਪਲਾਂਟ ਦਾ ਅਧੂਰਾ ਕੰਮ ਜਲਦ ਹੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਸੀਵਰੇਜ ਦੀ ਸਫਾਈ ਦਾ ਕਾਰਜ ਚੱਲ ਰਿਹਾ ਹੈ।
ਇਸ ਮੌਕੇ ਨਾਇਬ ਤਹਿਸੀਲਦਾਰ ਪੁਸ਼ਪਿੰਦਰ ਸ਼ਰਮਾ, ਕਾਰਜਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ, ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਉੱਭੀ, ਕੌਂਸਲਰ ਕਿੱਟੂ ਥਾਪਰ, ਵਿੱਕੀ ਸ਼ਰਮਾ, ਆਨੰਦੀ ਦੇਵੀ, ਸੰਜੇ ਸੂਦ, ਰਿਸ਼ੀ ਜੋਸ਼ੀ, ਰਾਕੇਸ਼ ਸ਼ਾਹੀ, ਮਨਦੀਪ ਕੌਰ ਬੱਧਣ ਅਤੇ ਜਸਵਿੰਦਰ ਸੋਢੀ (ਸਾਰੇ ਕੌਂਸਲਰ) ਹਾਜ਼ਰ ਸਨ।