ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੋਟਰਸਾਈਕਲ ਸਵਾਰਾਂ ਨੇ ਔਰਤ ਤੋਂ ਮੋਬਾਈਲ ਫੋਨ ਤੇ ਨਗਦੀ ਖੋਹੀ

ਪੱਤਰ ਪ੍ਰੇਰਕ ਮਾਛੀਵਾੜਾ, 18 ਜੁਲਾਈ ਸਥਾਨਕ ਸ਼ਹਿਰ ਵਿਚ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਝਪਟਮਾਰ ਇੱਕ ਔਰਤ ਤੋਂ ਮੋਬਾਈਲ ਫੋਨ ਤੇ ਨਗਦੀ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਮਹਿਲਾ ਰਾਣੀ ਟਕਿਆਰ ਕੱਲ੍ਹ ਦੁਰਗਾ ਸ਼ਕਤੀ ਮੰਦਰ ਤੋਂ ਮੱਥਾ ਟੇਕ ਕੇ ਆਪਣੇ ਘਰ ਨੂੰ...
ਸੀਸੀਟੀਵੀ ਕੈਮਰੇ ਦੀ ਫੁਟੇਜ ’ਚ ਦਿਖਾਈ ਦਿੰਦੇ ਹੋਏ ਝਪਟਮਾਰ। -ਫੋਟੋ: ਟੱਕਰ
Advertisement

ਪੱਤਰ ਪ੍ਰੇਰਕ

ਮਾਛੀਵਾੜਾ, 18 ਜੁਲਾਈ

Advertisement

ਸਥਾਨਕ ਸ਼ਹਿਰ ਵਿਚ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਝਪਟਮਾਰ ਇੱਕ ਔਰਤ ਤੋਂ ਮੋਬਾਈਲ ਫੋਨ ਤੇ ਨਗਦੀ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਮਹਿਲਾ ਰਾਣੀ ਟਕਿਆਰ ਕੱਲ੍ਹ ਦੁਰਗਾ ਸ਼ਕਤੀ ਮੰਦਰ ਤੋਂ ਮੱਥਾ ਟੇਕ ਕੇ ਆਪਣੇ ਘਰ ਨੂੰ ਪਰਤ ਰਹੀ ਸੀ। ਇਸੇ ਦੌਰਾਨ ਪੁਰਾਣਾ ਡਾਕਖਾਨੇ ਨੇੜੇ ਗਲੀ ’ਚੋਂ ਦੋ ਮੋਟਰਸਾਈਕਲ ਸਵਾਰ ਆਏ ਜਿਨ੍ਹਾਂ ਨੇ ਉਸ ਦੇ ਹੱਥ ਵਿਚ ਫੜਿਆ ਪਰਸ ਖੋਹ ਲਿਆ। ਇਹ ਝਪਟਮਾਰ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਮਹਿਲਾ ਅਨੁਸਾਰ ਉਸ ਦੇ ਪਰਸ ਵਿੱਚ ਮੋਬਾਈਲ ਫੋਨ ਅਤੇ ਤਿੰਨ ਹਜ਼ਾਰ ਰੁਪਏ ਦੇ ਕਰੀਬ ਨਗਦੀ ਸੀ। ਇਸ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ ਗਈ। ਇਸ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਰਿਕਾਰਡ ਹੋ ਗਈ ਹੈ। ਫੁਟੇਜ ਵਿੱਚ ਦਿਖਾਈ ਦੇ ਰਹੇ ਝਪਟਮਾਰਾਂ ਦੇ ਮੋਟਰਸਾਈਕਲ ਦੀ ਪਿਛਲੀ ਨੰਬਰ ਪਲੇਟ ਮੌਜੂਦ ਨਹੀਂ ਸੀ ਜਦੋਂਕਿ ਅਗਲੀ ਨੰਬਰ ਪਲੇਟ ਵੀ ਤੋੜੀ ਹੋਈ ਸੀ। ਦਿਨ-ਦਿਹਾੜੇ ਸ਼ਹਿਰ ਦੀ ਸੰਘਣੀ ਆਬਾਦੀ ਵਿਚ ਝਪਟਮਾਰੀ ਦੀਆਂ ਘਟਨਾਵਾਂ ਵਾਪਰਨ ਕਾਰਨ ਲੋਕਾਂ ਵਿੱਚ ਖੌਫ਼ ਹੈ। ਪੁਲੀਸ ਵੱਲੋਂ ਫ਼ਿਲਹਾਲ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਜਾਂਚ ਕਰ ਕੇ ਝਪਟਮਾਰਾਂ ਦੀ ਪੈੜ ਨੱਪੀ ਜਾ ਰਹੀ ਹੈ।

Advertisement
Tags :
ਸਵਾਰਾਂਖੋਹੀਨਗਦੀਮੋਟਰਸਾਈਕਲਮੋਬਾਈਲ