ਮੁਸਲਿਮ ਭਾਈਚਾਰੇ ਨੇ ਕੇਂਦਰ ਦਾ ਪੁਤਲਾ ਫੂਕਿਆ

ਮੁਸਲਿਮ ਭਾਈਚਾਰੇ ਨੇ ਕੇਂਦਰ ਦਾ ਪੁਤਲਾ ਫੂਕਿਆ

ਲੁਧਿਆਣਾ ’ਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕਰਦੇ ਹੋਏ ਮੁਸਲਿਮ ਭਾਈਚਾਰੇ ਦੇ ਲੋਕ।-ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 25 ਸਤੰਬਰ

ਮਜਲਿਸ ਅਹਿਰਾਰ ਇਸਲਾਮ ਹਿੰਦ ਵਲੋਂ ਅੱਜ ਫੀਲਡ ਗੰਜ ਚੌਕ ਵਿੱਚ ਇਤਿਹਾਸਕ ਜਾਮਾ ਮਸਜਿਦ ਦੇ ਬਾਹਰ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਕਿਸਾਨ ਵਿਰੋਧੀ ਬਿੱਲ ਦੀ ਜ਼ੋਰਦਾਰ ਨਿੰਦਾ ਕਰਦਿਆਂ ਇਸ ਕਾਲੇ ਕਾਨੂੰਨ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ।

ਇਸ ਮੌਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਜ਼ਬਰਦਸਤੀ ਕਿਸਾਨਾਂ ਉਪਰ ਥੋਪ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਈ ਇਹ ਕਾਨੂੰਨ ਬਣਾਇਆ ਗਿਆ ਹੈ, ਜੇਕਰ ਉਹੀ ਖ਼ੁਸ਼ ਤੇ ਸਹਿਮਤ ਨਹੀਂ ਹਨ ਤਾਂ ਅਜਿਹੇ ਕਾਨੂੰਨ ਦਾ ਕੋਈ ਫ਼ਾਇਦਾ ਨਹੀਂ। ਸ਼ਾਹੀ ਇਮਾਮ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਨੂੰਨ ਨਾਲ ਪ੍ਰਾਈਵੇਟ ਕੰਪਨੀਆਂ ਦਾ ਹੀ ਭਲਾ ਹੋਵੇਗਾ ਕਿਉਂਕਿ ਜੇਕਰ ਸਰਕਾਰ ਦਾ ਐਮਐਸਪੀ ਤੋਂ ਕੰਟਰੋਲ ਕਮਜ਼ੋਰ ਹੋ ਗਿਆ ਤਾਂ ਫ਼ਸਲਾਂ ਦੀਆਂ ਕੀਮਤਾਂ ਪ੍ਰਾਈਵੇਟ ਸੈਕਟਰ ਹੀ ਤੈਅ ਕਰੇਗਾ ਜਿਸ ਨਾਲ ਕਿਸਾਨਾਂ ਦੀ ਸਿੱਧੀ ਲੁੱਟ ਹੋਵੇਗੀ। ਸ਼ਾਹੀ ਇਮਾਮ ਨੇ ਕਿਹਾ ਕਿ ਨਵੇਂ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਸਮਰਥਨ ਸਾਰੇ ਵਰਗਾਂ ਦੇ ਲੋਕ ਇਸ ਲਈ ਕਰ ਰਹੇ ਹਨ ਕਿਉਂਕਿ ਸਾਰੇ ਲੋਕਾਂ ਦਾ ਕਿਤੇ ਨਾ ਕਿਤੇ ਖੇਤੀ ਨਾਲ ਰਿਸ਼ਤਾ ਜੁੜਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਮੁਸਲਮਾਨਾਂ ਨੇ ਜ਼ੁੰਮੇ ਦੀ ਨਮਾਜ਼ ਤੋਂ ਬਾਅਦ ਪੁਤਲਾ ਫੂਕਣ ਸਮੇਂ ਕਾਲੀਆਂ ਪੱਟੀਆਂ ਬੰਨ੍ਹ ਕੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ, ਹਸਨ ਕੈਸਰ ਅਤੇ ਮੁਹੰਮਦ ਮੁਸਤਕੀਮ ਅਹਿਰਾਰੀ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...