ਕਰੋਨਾਵਾਇਰਸ

ਪਾਜ਼ੇਟਿਵ ਕੇਸਾਂ ਦੀ ਗਿਣਤੀ ਘਟੀ

ਪਾਜ਼ੇਟਿਵ ਕੇਸਾਂ ਦੀ ਗਿਣਤੀ ਘਟੀ

ਗਗਨਦੀਪ ਅਰੋੜਾ

ਲੁਧਿਆਣਾ, 22 ਸਤੰਬਰ

ਜ਼ਿਲ੍ਹਾ ਲੁਧਿਆਣਾ ਵਿਚ ਪਿਛਲੇ ਦੋ ਦਿਨਾਂ ਦੌਰਾਨ ਕਰੋਨਾ ਤੋਂ ਕੁਝ ਰਾਹਤ ਮਿਲੀ ਹੈ, ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਵਿਚ 400 ਤੋਂ 500 ਕੇਸ ਆ ਰਹੇ ਸਨ, ਪਰ ਹੁਣ ਕੇਸਾਂ ਦੀ ਗਿਣਤੀ ਘਟੀ ਹੈ। ਅੱਜ ਲੁਧਿਆਣਾ ਵਿਚ 174 ਨਵੇਂ ਕੇਸ ਪਾਜ਼ੇਟਿਵ ਮਿਲੇ ਅਤੇ 9 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 24 ਘੰਟਿਆਂ ਦੌਰਾਨ ਸ਼ੱਕੀ ਮਰੀਜ਼ਾਂ ਦੇ 4,652 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਕੁਲ ਕਰੋਨਾ ਦੇ 16,599 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 86.03 ਫੀਸਦੀ ਮਰੀਜ਼ (14380) ਠੀਕ ਹੋ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਚੌਵੀ ਘੰਟਿਆਂ ਦੌਰਾਨ ਕੁੱਲ 215 ਮਰੀਜ਼ (174 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 41 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪਾਜ਼ੇਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤਕ ਕੁੱਲ 237420 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 235244 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 216693 ਨਮੂਨੇ ਨੈਗਟਿਵ ਹਨ ਅਤੇ 2176 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 16599 ਹੈ, ਜਦਕਿ 1652 ਮਰੀਜ਼ ਦੂਜੇ ਜ਼ਿਲ੍ਹਿਆਂ ਤੇ ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਅੱਜ 15 ਮੌਤਾਂ ਹੋਈਆਂ ਹਨ (9 ਜ਼ਿਲ੍ਹਾ ਲੁਧਿਆਣਾ, 1 ਸੰਗਰੂਰ, 1 ਜਲੰਧਰ, 1 ਪਟਿਆਲਾ, 1 ਗੁਰਦਾਸਪੁਰ, 1 ਮੋਗਾ ਅਤੇ 1 ਨਵਾਂਸ਼ਹਿਰ ਨਾਲ ਸਬੰਧਤ ਹਨ)। ਉਨ੍ਹਾਂ ਕਿਹਾ ਕਿ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 677 ਅਤੇ 206 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All