ਨਿੱਜੀ ਪੱਤਰ ਪ੍ਰੇਰਕ
ਖੰਨਾ, 5 ਜੁਲਾਈ
ਸੰਸਥਾ ‘ਰੁੱਖ ਲਗਾਓ ਵਾਤਾਵਰਨ ਬਚਾਓ’ ਦੇ ਮੈਂਬਰਾਂ ਨੇ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਨੇੜਲੇ ਪਿੰਡ ਇਕੋਲਾਹੀ ਵਿੱਚ ਬੂਟੇ ਲਾਏ। ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਨੇਤਰ ਸਿੰਘ ਨਾਗਰਾ ਨੇ ਸੰਸਥਾ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਨਿਰਸਵਾਰਥ ਸੇਵਾ ਕਾਰਜ ਦੀ ਸ਼ਲਾਘਾ ਕਰਦਿਆਂ ਚੌਗਿਰਦੇ ਨੂੰ ਹਰਾ-ਭਰਾ ਰੱਖਣ ਤੇ ਵਾਤਾਵਰਨ ਨੂੰ ਬਚਾਉਣ ਲਈ ‘ਰੁੱਖ ਲਗਾਓ ਵਾਤਾਵਰਨ ਬਚਾਓ’ ਸੰਸਥਾ ਬਹੁਤ ਵੱਡਾ ਕਾਰਜ ਕਰ ਰਹੀ ਹੈ। ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰ ਸਾਲ ਤਾਪਮਾਨ ’ਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ ਪਰ ਵੱਡੀ ਗਿਣਤੀ ਲੋਕ ਇਸ ਨੂੰ ਅਣਗੌਲਿਆ ਕਰ ਰਹੇ ਹਨ।
ਸੰਸਥਾ ਮੈਂਬਰ ਵਿਕਾਸ ਗੁਪਤਾ ਤੇ ਇਸ਼ਿਵੰਦਰ ਸਿੰਘ ਹੈਪੀ ਨੇ ਕਿਹਾ ਕਿ ਸਮਾਜ ਪ੍ਰਤੀ ਅਤੇ ਵਾਤਾਵਰਨ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸੰਸਥਾ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਧਰਮਵੀਰ ਸ਼ਰਮਾ, ਰੋਹਿਤ ਅਗਰਵਾਲ, ਵਿਕਾਸ ਗੁਪਤਾ, ਬਹਾਲ ਸਿੰਘ, ਜਗਵੀਰ ਸਿੰਘ, ਪਿਆਰਾ ਸਿੰਘ, ਕਰਨੈਲ ਸਿੰਘ, ਮੋਹਨ ਖਾਨ ਤੇ ਬਿੰਦਰ ਕੁਮਾਰ ਹਾਜ਼ਰ ਸਨ।