ਪੱਤਰ ਪ੍ਰੇਰਕ
ਸਮਰਾਲਾ, 13 ਜਨਵਰੀ
ਵਿਧਾਨਸਭਾ ਹਲਕਾ ਸਮਰਾਲਾ ਦੇ ਰਿਟਰਨਿੰਗ ਅਧਿਕਾਰੀ ਨੇ ਅੱਜ ਸਮੂਹ ਰਾਜਨੀਤਿਕ ਪਾਰਟੀਆਂ ਦੀ ਮੀਟਿੰਗ ਸੱਦ ਕੇ ਉਨ੍ਹਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਸਮੇਤ ਕੋਵਿਡ-19 ਦੇ ਮੱਦੇਨਜ਼ਰ 15 ਜਨਵਰੀ ਤੱਕ ਕਿਸੇ ਕਿਸਮ ਦੀ ਵੀ ਰੈਲੀ, ਚੋਣ ਮੀਟਿੰਗ ਜਾ ਕੋਈ ਵੀ ਅਜਿਹਾ ਇੱਕਠ, ਜਿਸ ਵਿੱਚ 5 ਤੋਂ ਵੱਧ ਵਿਅਕਤੀ ਸ਼ਾਮਲ ਹੁੰਦੇ ਹਨ, ਨੂੰ ਨਾ ਕੀਤੇ ਜਾਣ ਦੀ ਹਦਾਇਤ ਕੀਤੀ ਹੈ। ਐੱੱਸਡੀਐੱਮ ਕਮ ਰਿਟਰਨਿੰਗ ਅਧਿਕਾਰੀ ਵਿਕਰਮਜੀਤ ਸਿੰਘ ਪਾਂਥੇ ਵੱਲੋਂ ਸਿਆਸੀ ਦਲਾਂ ਨਾਲ ਕੀਤੀ ਗਈ ਇਸ ਮੀਟਿੰਗ ਵਿੱਚ ਕਿਹਾ ਗਿਆ ਕਿ, ਸਾਰੇ ਸਿਆਸੀ ਦਲ ਅਤੇ ਉਨ੍ਹਾਂ ਦੇ ਆਗੂ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਸਹਿਯੋਗ ਦੇਣ। ਉਨ੍ਹਾਂ ਇਹ ਵੀ ਆਖਿਆ ਕਿ ਕੋਈ ਵੀ ਸਿਆਸੀ ਪਾਰਟੀ ਮਾਡਲ ਕੋਡ ਆਡ ਕਡੰਕਟ ਦੀ ਉਲਘੰਣਾ ਨਾ ਕਰੇ, ਤਾਂ ਕਿ ਇਸ ਵਿਧਾਨ ਸਭਾ ਹਲਕੇ ਵਿੱਚ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜਿਆ ਜਾ ਸਕੇ। ਇਸ ਮੀਟਿੰਗ ਵਿੱਚ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਪ੍ਰਤੀਨਿਧੀ ਹਾਜ਼ਰ ਹੋਏ, ਜ਼ਿਨਾਂ ਪ੍ਰਸਾਸ਼ਨ ਨੂੰ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੇ ਜਾਣ ਦਾ ਵਿਸ਼ਵਾਸ਼ ਦਿਵਾਇਆ।