ਸਿਹੋੜਾ ਵਾਸੀਆਂ ਨੇ ਭਾਜਪਾ ’ਚ ਗਏ ਜੱਲਾ ਨੂੰ ਘੇਰ ਕੇ ਖਰੀਆਂ-ਖਰੀਆਂ ਸੁਣਾਈਆਂ

ਸਿਹੋੜਾ ਵਾਸੀਆਂ ਨੇ ਭਾਜਪਾ ’ਚ ਗਏ ਜੱਲਾ ਨੂੰ ਘੇਰ ਕੇ ਖਰੀਆਂ-ਖਰੀਆਂ ਸੁਣਾਈਆਂ

ਦੇਵਿੰਦਰ ਸਿੰਘ ਜੱਗੀ

ਪਾਇਲ, 17 ਜਨਵਰੀ

ਨੇੜਲੇ ਪਿੰਡ ਸਿਹੋੜਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ ਨੂੰ ਪਿੰਡ ਵਾਸੀਆਂ ਨੇ ਘੇਰ ਕੇ ਖਰੀਆਂ-ਖਰੀਆਂ ਸੁਣਾਏ ਜਾਣ ਦੀ ਵਾਇਰਲ ਹੋਈ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵੀਡੀਓ ਵਿੱਚ ਜੱਲਾ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਸਵਾਲ ਕੀਤੇ ਜਾ ਰਹੇ ਹਨ ਕਿ ਕਿਸਾਨੀ ਅੰਦੋਲਨ ਵਿੱਚ 700 ਤੋਂ ਵੱਧ ਕਿਸਾਨ ਸ਼ਹੀਦ ਹੋਏ, ਜਿਸ ਦੀ ਜ਼ਿੰਮੇਵਾਰ ਕੇਂਦਰ ਦੀ ਭਾਜਪਾ ਸਰਕਾਰ ਹੈ। ਪਿੰਡ ਵਾਸੀ ਸਾਫ ਕਹਿ ਰਹੇ ਹਨ, ‘‘ਭਾਜਪਾ ਵੱਲੋਂ ਜੱਲਾ ਨੂੰ 2 ਕਰੋੜ ਰੁਪਏ ਦਿੱਤੇ ਗਏ ਹਨ। ਜਦੋਂ ਤੁਸੀਂ ਸ਼੍ਰੋਮਣੀ ਕਮੇਟੀ ਮੈਂਬਰ ਬਣ ਕੇ ਆਉਂਦੇ ਸੀ ਤਾਂ ਅਸੀਂ ਸਵਾਗਤ ਕਰਦੇ ਸੀ ਪਰ ਹੁਣ ਤੁਸੀਂ ਉਸ ਪਾਰਟੀ ’ਚ ਸ਼ਾਮਲ ਹੋ ਗਏ ਜਿਸ ਨੇ ਸੈਂਕੜੇ ਕਿਸਾਨਾਂ-ਮਜ਼ਦੂਰਾਂ ਦੀ ਜਾਨ ਲਈ ਹੈ। ਅਜੇ ਵੀ ਵਕਤ ਹੈ ਕੁੱਝ ਨਹੀਂ ਵਿਗੜਿਆ, ਤੁਸੀਂ ਭਾਜਪਾ ਨੂੰ ਛੱਡ ਦਿਓ ਨਹੀਂ ਤਾਂ ਐਵੇਂ ਹੀ ਵਿਰੋਧਤਾ ਹੋਵੇਗੀ।’’ ਭਾਜਪਾ ਵੱਲੋਂ ਕਰੋੜਾਂ ਰੁਪਏ ਮਿਲਣ ਦੀ ਗੱਲ ’ਤੇ ਜੱਲਾ ਵਾਹਿਗੁਰੂ-ਵਾਹਿਗੁਰੂ ਕਹਿਣ ਲੱਗੇ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਜੱਲਾ ਭਾਜਪਾ ਨਹੀਂ ਛੱਡਣਗੇ ਤਾਂ ਫਿਰ ਉਹ ਉਨ੍ਹਾਂ ਨੂੰ ਪਿੰਡ ਵਿੱਚ ਨਹੀਂ ਵੜਨ ਦੇਣਗੇ। ਸ਼੍ਰੋਮਣੀ ਕਮੇਟੀ ਮੈਂਬਰ ਜੱਲਾ ਇੱਥੇ ਕਿਸੇ ਭੋਗ ਸਮਾਗਮ ’ਚ ਆਏ ਹੋਏ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All