ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 12 ਮਾਰਚ
ਲੋਕ ਸੇਵਾ ਸੁਸਾਇਟੀ ਜਗਰਾਉਂ ਵੱਲੋਂ ਅੱਜ ਇਥੇ ਲਿੰਕ ਰੋਡ ’ਤੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ। ਇਸ ਸਮੇਂ ਸੰਕਰਾ ਆਈ ਹਸਪਤਾਲ ਦੀ ਡਾਕਟਰ ਰਮਿੰਦਰ ਕੌਰ ਨੇ ਆਪਣੀ ਟੀਮ ਨਾਲ 87 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ। ਕੈਂਪ ਦਾ ਉਦਘਾਟਨ ਸਮਾਜ ਸੇਵੀ ਰਾਜਿੰਦਰ ਜੈਨ ਨੇ ਕੀਤਾ। ਇਸ ਸਮੇਂ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਚਰਨਜੀਤ ਸਿੰਘ ਭੰਡਾਰੀ ਨੇ ਦੱਸਿਆ ਕਿ 87 ਮਰੀਜ਼ਾਂ ਦਾ ਨਿਰੀਖਣ ਕਰਕੇ ਆਪਰੇਸ਼ਨ ਲਈ ਲੋੜਵੰਦ ਮਰੀਜ਼ਾਂ ਦੀ ਚੋਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਭਲਕੇ ਪਿੰਡ ਮਾਣੂੰਕੇ ਦੇ ਭਾਈ ਦਾਨ ਸਿੰਘ ਸਕੂਲ ਵਿਖੇ ਆਪਰੇਸ਼ਨ ਕੈਂਪ ਲਾਇਆ ਜਾਵੇਗਾ। ਇਸ ਸਮੇਂ ਸੈਕਟਰੀ ਕੁਲਭੂਸ਼ਨ ਗੁਪਤਾ, ਖਜ਼ਾਨਚੀ ਮਨੋਹਰ ਸਿੰਘ ਟੱਕਰ, ਮੀਤ ਪ੍ਰਧਾਨ ਕੰਵਲ ਕੱਕੜ, ਸੁਖਦੇਵ ਗਰਗ, ਮਨੋਜ ਕੁਮਾਰ, ਰਾਜੀਵ ਗੁਪਤਾ, ਕਪਿਲ ਸ਼ਰਮਾ, ਪ੍ਰਸ਼ੋਤਮ ਅਗਰਵਾਲ, ਅਨਿਲ ਮਲਹੋਤਰਾ, ਵਿਨੋਦ ਬਾਂਸਲ ਆਦਿ ਮੌਜੂਦ ਸਨ।