ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ-3 ਦੇ ਇਲਾਕੇ ਮੁਹੱਲਾ ਫ਼ਤਹਿ ਗੰਜ ਵਿੱਚ ਦੋ ਜਣੇ ਇੱਕ ਘਰ ਦੇ ਬਾਹਰ ਖੜ੍ਹੀ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ ਹਨ। ਇਸ ਬਾਰੇ ਹਰਜਿੰਦਰ ਕੌਰ ਪਤਨੀ ਅਮਨਦੀਪ ਸਿੰਘ ਵਾਸੀ ਕਰੀਮਪੁਰਾ ਬਾਜ਼ਾਰ ਨੇ ਦੱਸਿਆ ਹੈ ਕਿ ਉਹ ਆਪਣੀ ਨਨਾਣ ਕੋਮਲਪ੍ਰੀਤ ਕੌਰ ਨੂੰ ਮਿਲ ਕੇ ਉਸ ਦੇ ਘਰ ਦੇ ਬਾਹਰ ਮੁਹੱਲਾ ਫਤਿਹ ਗੰਜ ਨੇੜੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਕੋਲ ਖੜ੍ਹੀ ਸੀ। ਇਸ ਦੌਰਾਨ ਪਿੱਛੋਂ ਮੋਟਰਸਾਈਕਲ ’ਤੇ ਦੋ ਨੌਜਵਾਨ ਆਏ ਤੇ ਬਾਂਹ ਵਿੱਚ ਪਾਇਆ ਪਰਸ ਖੋਹ ਕੇ ਫ਼ਰਾਰ ਹੋ ਗਏ। ਪਰਸ ਵਿੱਚ ਕਰੀਬ 2500 ਰੁਪਏ, ਇੱਕ ਮੋਬਾਈਲ ਫੋਨ ਅਤੇ ਜ਼ਰੂਰੀ ਕਾਗਜ਼ਾਤ ਸਨ। ਥਾਣੇਦਾਰ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ