ਪੱਤਰ ਪ੍ਰੇਰਕ
ਦੋਰਾਹਾ, 31 ਅਗਸਤ
ਇਥੋਂ ਦੇ ਨੇੜਲੇ ਪਿੰਡ ਬੇਗੋਵਾਲ ਵਿੱਚ ਕੱਟੜ ਕਾਂਗਰਸੀ ਕਰੀਬ 10 ਪਰਿਵਾਰਾਂ ਨੇ ਹਲਕਾ ਵਿਧਾਇਕ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜਿਆ। ਇਸ ਦੌਰਾਨ ਗਿਆਸਪੁਰਾ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕਰਦਿਆਂ ਸਵਾਗਤ ਕਰਦਿਆਂ ਕਿਹਾ ਕਿ ਸ਼ਾਮਲ ਹੋਏ ਮੈਬਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਤਨ ਮਨ ਨਾਲ ਸੇਵਾ ਕੀਤੀ ਪਰ ਉਨ੍ਹਾਂ ਦਾ ਕੋਈ ਮੁੱਲ ਨਹੀਂ ਪਿਆ ਅਤੇ ਅੱਜ ਦੇ ਸਮੇਂ ਲੋਕ ‘ਆਪ’ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਕੀਤਾ ਇਕ ਇਕ ਵਾਅਦਾ ਪੂਰਾ ਕੀਤਾ ਹੈ ਅਤੇ ਰਹਿੰਦੇ ਕਾਰਜ ਵੀ ਲਗਾਤਾਰ ਜਾਰੀ ਹਨ। ਇਸ ਮੌਕੇ ਰਣਜੀਤ ਕੌਰ, ਬਲਵਿੰਦਰ, ਕੁਲਦੀਪ ਕੌਰ, ਨਸੀਬ ਕੌਰ, ਲਖਵੀਰ ਕੌਰ, ਬਹਾਦਰ ਸਿੰਘ, ਗੁਰਮੀਤ ਕੌਰ, ਸ਼ਲਿੰਦਰ ਸਿੰਘ, ਪਰਮਜੀਤ ਸਿੰਘ, ਭਜਨ ਸਿੰਘ, ਜੀਤ ਸਿੰਘ, ਮਨਜੀਤ ਸਿੰਘ, ਕੇਸਰ ਸਿੰਘ, ਮੋਹਨ ਸਿੰਘ ਹਾਜ਼ਰ ਸਨ।