ਨਿੱਜੀ ਪੱਤਰ ਪ੍ਰੇਰਕ
ਖੰਨਾ, 18 ਅਪਰੈਲ
ਇਥੋਂ ਦੇ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਵਿੱਚ ਭਾਈਚਾਰੇ ਦੇ ਲੋਕਾਂ ਦੀ ਮੀਟਿੰਗ ਵਰਿੰਦਰ ਸਿੰਘ ਦਹੇਲੇ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿਚ ਪਿਛਲੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰਾਮਗੜ੍ਹੀਆ ਤੇ ਸੁਨਿਆਰ ਭਾਈਚਾਰੇ ਖਿਲਾਫ਼ ਵਰਤੀ ਅਪਮਾਨਜਨਕ ਭਾਸ਼ਾ ਦੀ ਸਖ਼ਤ ਨਿਖੇਧੀ ਕੀਤੀ ਗਈ। ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਐੱਸਡੀਐੱਮ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਨੇ ਕੈਬਨਿਟ ਮੰਤਰੀ ਭੁੱਲਰ ਵੱਲੋਂ ਭਾਈਚਾਰੇ ਖਿਲਾਫ਼ ਵਰਤੀ ਸ਼ਬਦਾਵਲੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਇਸ ਲਈ ਮੁਆਫ਼ੀ ਮੰਗ ਲਈ ਪਰ ਭਾਈਚਾਰਾ ਇਸ ਤੋਂ ਸੰਤੁਸ਼ਟ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਤਰੀ ਕਾਰਵਾਈ ਅਮਲ ਵਿਚ ਨਾ ਲਿਆਂਦੀ ਜਾਂਦੀ, ਰੋਸ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਭੁਪਿੰਦਰ ਸਿੰਘ ਸੌਂਦ, ਸ਼ਮਿੰਦਰ ਸਿੰਘ ਮਿੰਟੂ, ਚਰਨਜੀਤ ਸਿੰਘ ਪਨੇਸਰ, ਹਰਜੀਤ ਸਿੰਘ ਖਰ੍ਹੇ, ਬਲਦੇਵ ਸਿੰਘ ਮਠਾੜੂ, ਸੁਖਮਿੰਦਰ ਸਿੰਘ, ਮਨਜੀਤ ਸਿੰਘ ਧੰਜਲ, ਅਮਰਜੀਤ ਸਿੰਘ, ਪਰਮਜੀਤ ਸਿੰਘ, ਗੁਰਨਾਮ ਸਿੰਘ ਭਮਰਾ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।