ਨਿੱਜੀ ਪੱਤਰ ਪ੍ਰੇਰਕਖੰਨਾ, 6 ਫ਼ਰਵਰੀਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਐੱਸਸੀਐੱਫ਼ਡੀ ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ਇਥੋਂ ਦੇ ਏਐੱਸ ਕਾਲਜ ਫਾਰ ਵਿਮੈੱਨ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਨਵਪ੍ਰੀਤ ਕੌਰ ਨੇ 89.33 ਫ਼ੀਸਦ ਅੰਕਾਂ ਨਾਲ ਪਹਿਲਾ, ਅਰਸ਼ਪ੍ਰੀਤ ਕੌਰ ਨੇ 86 ਫ਼ੀਸਦ ਅੰਕਾਂ ਨਾਲ ਦੂਜਾ ਤੇ ਗੁਰਜਸ਼ਨਦੀਪ ਕੌਰ ਨੇ 84.50 ਫ਼ੀਸਦ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਡਾਇਮੰਡ, ਜਤਿੰਦਰ ਦੇਵਗਨ, ਰਾਜੇਸ਼ ਡਾਲੀ, ਕਵਿਤਾ ਗੁਪਤਾ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ।