ਕੇਕੇਯੂ ਯੂਥ ਵਿੰਗ ਦਾ ਦੂਜਾ ਜੱਥਾ ਅੱਜ ਦਿੱਲੀ ਕਰੇਗਾ ਕੂਚ

ਕੇਕੇਯੂ ਯੂਥ ਵਿੰਗ ਦਾ ਦੂਜਾ ਜੱਥਾ ਅੱਜ ਦਿੱਲੀ ਕਰੇਗਾ ਕੂਚ

ਜਥੇ ਦੇ ਦਿੱਲੀ ਰਵਾਨਾ ਹੋਣ ਸਬੰਧੀ ਜਾਣਕਾਰੀ ਦਿੰਦੇ ਹੋਏ ਨੌਜਵਾਨ ਕਿਸਾਨ।

ਰਾਮ ਗੋਪਾਲ ਰਾਏਕੋਟੀ

ਰਾਏਕੋਟ, 29 ਨਵੰਬਰ

ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੀ ਮੀਟਿੰਗ ਅੱਜ ਇੱਥੇ ਰਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਨੌਜਵਾਨਾਂ ਨੇ ਫ਼ੈਸਲਾ ਕੀਤਾ ਕਿ ਦਿੱਲੀ ਲਈ ਨੌਜਵਾਨ ਕਿਸਾਨਾਂ ਦਾ ਦੂਜਾ ਜੱਥਾ 30 ਨਵੰਬਰ ਨੂੰ ਤੋਰਿਆ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਮਨੋਹਰ ਸਿੰਘ ਝੋਰੜਾਂ ਨੇ ਕਿਹਾ ਕਿ ਹਰਿਆਣਾ ਦੀ ਮਨੋਹਰ ਲਾਲ ਖੱਟੜ ਸਰਕਾਰ ਵੱਲੋਂ ਕਿਸਾਨ ਸੰਘਰਸ਼ ਨੂੰ ਦਬਾਉਣ ਲਈ ਕੋਝੀਆਂ ਚਾਲਾਂ ਚੱਲੀਆਂ ਗਈਆਂ, ਪਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਇਹਨਾਂ ਨੂੰ ਅਸਫਲ ਕਰ ਦਿੱਤਾ। ਉਧਰ ਮੋਦੀ ਸਰਕਾਰ ਵੀ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਸੰਘਰਸ਼ ਨੂੰ ਦਬਾਉਣ ਦੀ ਕੋਸਿਸ਼ ਕਰ ਰਹੀ ਹੈ, ਪਰ ਹੁਣ ਕਿਸਾਨ ਪਿੱਛੇ ਨਹੀਂ ਹਟਣਗੇ ਤੇ ਕਾਲੇ ਕਾਨੂੰਨ ਵਾਪਸ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 30 ਨਵੰਬਰ ਦੇ ਜੱਥੇ ਵਿੱਚ ਭਾਰੀ ਗਿਣਤੀ ਵਿੱਚ ਨੌਜਵਾਨ ਦਿੱਲੀ ਰਵਾਨਾ ਹੋਣਗੇ। ਮੀਟਿੰਗ ਵਿੱਚ ਜਸਵਿੰਦਰ ਸਿੰਘ ਹੈਪੀ, ਜੱਸਾ ਮਨੀਲਾ, ਸੁਖਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਗੱਗੂੂ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਕਬੱਡੀ ਖਿਡਾਰੀ ਗੁਰਦੀਪ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All