ਧੀ ਨਾਲ ਜਬਰ-ਜਨਾਹ ਕਰਨ ਵਾਲਾ ਮਤਰੇਆ ਪਿਓ ਕਾਬੂ

ਧੀ ਨਾਲ ਜਬਰ-ਜਨਾਹ ਕਰਨ ਵਾਲਾ ਮਤਰੇਆ ਪਿਓ ਕਾਬੂ

ਪੁਲੀਸ ਪਾਰਟੀ ਨਾਲ ਹਾਜ਼ਰ ਗ੍ਰਿਫ਼ਤਾਰ ਕੀਤਾ ਮੁਲਜ਼ਮ।

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 8 ਮਈ

ਪੁਲੀਸ ਥਾਣਾ ਹਠੂਰ ਨੇ ਬੀਤੇ ਕੱਲ ਚਾਈਲਡ ਹੈਲਪਲਾਈਨ ਦੀ ਕੋਆਰਡੀਨੇਟਰ ਮੈਡਮ ਮਮਤਾ ਵੱਲੋਂ ਦਰਜ ਬਿਆਨਾਂ ਦੇ ਆਧਾਰ ’ਤੇ ਪਿੰਡ ਮਾਣੂੰਕੇ ਨਾਲ ਸਬੰਧਤ ਨਾਬਾਲਗ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਮਤਰੇਏ ਪਿਓ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਮੁਖੀ ਸਬ-ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਦੱਸਿਆ ਕਿ ਚਾਈਲਡ ਹੈਲਪਲਾਈਨ ਦੀ ਕੋਆਰਡੀਨੇਟਰ ਮਮਤਾ ਵਾਸੀ ਮੁੱਲਾਂਪੁਰ (ਲੁਧਿਆਣਾ) ਵੱਲੋਂ ਹੈਲਪਲਾਈਨ ਨੰਬਰ 1098 ’ਤੇ ਮਿਲੀ ਸੂਚਨਾ ਦੇ ਆਧਾਰ ’ਤੇ ਪਿੰਡ ਮਾਣੂੰਕੇ ਦੇ ਵਸਨੀਕ ਰਣਜੀਤ ਸਿੰਘ ਖ਼ਿਲਾਫ਼ ਆਪਣੀ ਪਤਨੀ ਦੇ ਪਹਿਲੇ ਵਿਆਹ ਦੀ 17 ਸਾਲਾ ਬੇਟੀ ਨਾਲ ਜਬਰ-ਜਨਾਹ ਕਰਕੇ ਉਸ ਨੂੰ ਛੇ ਮਹੀਨਿਆਂ ਦੀ ਗਰਭਵਤੀ ਕਰਨ ਦਾ ਮਾਮਲਾ ਦਰਜ ਕਰਵਾਇਆ ਸੀ। ਬੀਤੇ ਕੱਲ੍ਹ ਦੇਰ ਸ਼ਾਮ ਨੂੰ ਬੱਚੀ ਦਾ ਡਾਕਟਰੀ ਮੁਆਇਨਾ ਕਰਵਾਇਆ ਗਿਆ। ਮੁਲਜ਼ਮ ਰਣਜੀਤ ਸਿੰਘ ਨੂੰ ਹਿਰਾਸਤ ’ਚ ਲੈਣ ਲਈ ਛਾਪਾ ਮਾਰੀ ਕੀਤੀ ਗਈ। ਅੱਜ ਬਾਅਦ ਦੁਪਹਿਰ ਰਣਜੀਤ ਨੂੰ ਪੁਲੀਸ ਨੇ ਕਾਬੂ ਕਰ ਲਿਆ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਦਾ 11 ਮਈ ਤੱਕ ਰਿਮਾਂਡ ਹਾਸਲ ਕਰ ਉਸ ਤੋਂ ਪੁੱਛ-ਗਿੱਛ ਕੀਤੀ ਜਾਵੇਗੀ। ਸੀਨੀਅਰ ਪੁਲੀਸ ਕਪਤਾਨ ਚਰਨਜੀਤ ਸਿੰਘ ਸੋਹਲ ਨੇ ਇਸ ਮਾਮਲੇ ਸਬੰਧੀ ਥਾਣਾ ਹਠੂਰ ਪੁਲੀਸ ਵੱਲੋਂ ਕੀਤੀ ਕਾਰਵਾਈ ਤੇ ਤਸੱਲੀ ਪ੍ਰਗਟ ਕੀਤੀ। ਹਲਕਾ ਡੀਐੱਸਪੀ ਸੁਖਨਾਜ਼ ਸਿੰਘ ਨੇ ਆਖਿਆ ਕਿ ਮੁਲਜ਼ਮ ਵੱਲੋਂ ਕੀਤੀ ਹਰਕਤ ਬਹੁਤ ਹੀ ਘਟੀਆ ਅਤੇ ਨਿੰਦਣਯੋਗ ਹੈ। ਪੁਲੀਸ ਬਿਨਾਂ ਦੇਰੀ ਸਖ਼ਤ ਕਾਰਵਾਈ ਅਮਲ ’ਚ ਲਿਆਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All