ਵਿਦਿਆਰਥਣ ਨੇ ਫਾਹਾ ਲਿਆ

ਵਿਦਿਆਰਥਣ ਨੇ ਫਾਹਾ ਲਿਆ

ਟ੍ਰਿਬਿਊਨ ਨਿਊਜ਼ ਸਰਵਿਸ 

ਲੁਧਿਆਣਾ, 1 ਮਾਰਚ

ਬਸਤੀ ਜੋਧੇਵਾਲ ਦੇ ਗ੍ਰੀਨ ਸਿਟੀ ਇਲਾਕੇ ’ਚ ਰਹਿਣ ਵਾਲੀ 17 ਸਾਲ ਦੀ ਤਾਨੀਆ ਨੇ ਐਤਵਾਰ ਦੀ ਦੇਰ ਰਾਤ ਨੂੰ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਘਟਨਾ ਦਾ ਪਤਾ ਉਸ ਵੇਲੇ ਲੱਗਿਆ, ਜਦੋਂ ਉਸਦੇ ਪਿਤਾ ਉਸਨੂੰ ਬੁਲਾਉਣ ਲਈ ਕਮਰੇ ’ਚ ਗਏ। ਉਨ੍ਹਾਂ ਦੇਖਿਆ ਕਿ ਦਰਵਾਜ਼ਾ ਅੰਦਰੋਂ ਬੰਦ ਸੀ। ਉਨ੍ਹਾਂ ਕਿਸੇ ਤਰ੍ਹਾਂ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਲੜਕੀ ਦੀ ਲਾਸ਼ ਲਟਕ ਰਹੀ ਸੀ। ਬਸਤੀ ਜੋਧੇਵਾਲ ਦੀ ਪੁਲੀਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ। ਐੱਸ.ਐੱਚ.ਓ. ਸਬ ਇੰਸਪੈਕਟਰ ਗੋਲਡੀ ਵਿਰਦੀ ਨੇ ਦੱਸਿਆ ਕਿ ਤਾਨੀਆ ਇਲਾਕੇ ’ਚ ਹੀ ਸਥਿਤ ਇੱਕ ਪ੍ਰਾਈਵੇਟ ਸਕੂਲ ’ਚ 11ਵੀਂ ਜਮਾਤ ਦੀ ਵਿਦਿਆਰਥਣ ਸੀ, ਜੋ ਕਿ ਘਰ ’ਚ ਬੱਚਿਆਂ ਨੂੰ ਟਿਊਸ਼ਨ ਪੜ੍ਹਾਉਂਦੀ ਸੀ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਤੋਂ ਲੜਕੀ ਦੇ ਖੁਦਕੁਸ਼ੀ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ। ਫਿਲਹਾਲ ਮ੍ਰਿਤਕਾ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। ਮ੍ਰਿਤਕਾ ਦੀ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਹੀ ਅਗਲੀ ਕਾਰਵਾਈ ਹੋਵੇਗੀ। 

ਮਾਨਸਿਕ ਤੌਰ ’ਤੇ ਪ੍ਰੇਸ਼ਾਨ ਡਰਾਈਵਰ ਵੱਲੋਂ ਖੁਦਕੁਸ਼ੀ

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਹੇ ਕਿਦਵਈ ਨਗਰ ਵਾਸੀ ਨਗਰ ਨਿਗਮ ਦੇ ਡਰਾਈਵਰ ਸਤਨਾਮ ਸਿੰਘ ਨੇ ਸੋਮਵਾਰ ਦੀ ਸਵੇਰੇ ਘਰ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਸ ਵੇਲੇ ਲੱਗਿਆ, ਜਦੋਂ ਉਸ ਦੇ ਸਾਥੀਆਂ ਦਾ ਫੋਨ ਆਇਆ ਤੇ ਪਰਿਵਾਰ ਵਾਲੇ ਘਰ ਪੁੱਜੇ। ਉਨ੍ਹਾਂ ਨੇ ਤੁਰੰਤ ਇਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਜਾਂਚ ਤੋਂ ਬਾਅਦ ਮ੍ਰਿਤਕ ਦੇ ਕਬਜ਼ੇ ’ਚੋਂ ਇੱਕ ਸੁਸਾਇਡ ਨੋਟ ਬਰਾਮਦ ਕਰ ਲਿਆ ਹੈ, ਜਿਸ ’ਚ ਉਸਨੇ ਆਪਣੀ ਮੌਤ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ਨੂੰ ਦੱਸਿਆ ਹੈ।  ਥਾਣਾ ਡਵੀਜ਼ਨ ਨੰਬਰ 2 ਦੇ ਐੱਸ.ਐੱਚ.ਓ. ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਤੇ ਉਸਦੇ ਪਰਿਵਾਰ ਵਾਲੇ ਕਿਦਵਈ ਨਗਰ ਤੋਂ ਘਰ ਬਦਲ ਕੇ ਦੂਸਰੀ ਜਗ੍ਹਾ ਸ਼ਿਫ਼ਟ ਕਰ ਰਹੇ ਸਨ। ਦਫ਼ਤਰ ਤੋਂ ਗੱਡੀ ਲੈ ਕੇ ਉਹ ਤੇਲ ਭਰਵਾਉਣ ਦਾ ਆਖ ਕੇ ਗਿਆ, ਪਰ ਤੇਲ ਭਰਵਾਉਣ ਦੀ ਬਜਾਏ ਘਰ ਚਲਾ ਗਿਆ। ਪਰਿਵਾਰਕ ਮੈਂਬਰ ਦੂਸਰੇ ਘਰ ਗਏ ਹੋਏ ਸਨ, ਪਿੱਛੋਂ ਉਸਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ।  

ਪਤਨੀ ਤੋਂ ਦੁਖੀ ਪਤੀ ਵੱਲੋਂ ਖੁਦਕੁਸ਼ੀ਼

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਸਲੇਮ ਟਾਬਰੀ ਦੇ ਇਲਾਕੇ ਸਵਾਤੀ ਨਗਰ ਵਾਸੀ ਇਕ ਨੌਜਵਾਨ ਵੱਲੋਂ ਪਤਨੀ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ। ਇਸ ਸਬੰਧੀ 24 ਸਾਲਾ ਹਿਮਾਂਸ਼ੂ ਦੀ ਮਾਤਾ ਨੀਨਾ ਬੇਦੀ ਨੇ ਦੱਸਿਆ ਹੈ ਕਿ ਉਸਦੀ ਸ਼ਾਦੀ ਅਦਿਤੀ ਖੱਤਰੀ ਵਾਸੀ ਡੀਐੱਲਐੱਫ ਗੁੜਗਾਉਂ ਨਾਲ ਹੋਈ ਸੀ। ਅਦਿਤੀ ਨੇ ਆਪਣੇ ਪਤੀ ਦੇ ਤਿੰਨ ਲੱਖ ਰੁਪਏ ਅਤੇ ਸੋਨੇ ਦੇ ਗਹਿਣੇ ਆਪਣੇ ਮਾਤਾ ਪਿਤਾ ਨੂੰ ਭੇਜ ਦਿੱਤੇ ਸਨ। ਹਿਮਾਂਸ਼ੂ ਨੇ ਜਦੋਂ ਆਪਣੇ ਪੈਸੇ ਵਾਪਸ ਮੰਗੇ ਤਾਂ ਉਸ ਨੇ ਲੜਾਈ ਝਗੜਾ ਸ਼ੁਰੂ ਕਰ ਦਿੱਤਾ। ਉਸਨੇ ਹਿਮਾਂਸ਼ੂ ਨੂੰ ਇਹ ਵੀ ਧਮਕੀ ਦਿੱਤੀ ਕਿ ਜੇਕਰ ਉਸਨੇ ਪੈਸੇ ਵਾਪਸ ਮੰਗੇ ਤਾਂ ਉਸ ਖ਼ਿਲਾਫ਼ ਝੂਠਾ ਮੁਕੱਦਮਾ ਦਰਜ ਕਰਾ ਦਿੱਤਾ ਜਾਵੇਗਾ। ਇਸਤੋਂ ਬਾਦ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਅਤੇ ਉਸਨੇ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਤਮੰਨਾ ਦੇਵੀ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਅਦਿਤੀ ਖੱਤਰੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All