ਮਾਛੀਵਾੜਾ: ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿੱਚ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਰਜ ਕੱਚਾ, ਮਾਛੀਵਾੜਾ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ’ਚ ਜਗ੍ਹਾ ਬਣਾਈ ਹੈ। ਸਕੂਲ ਦੇ ਮੁੱਖ ਪ੍ਰਬੰਧਕ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਨੇ 500 ’ਚੋਂ 493 ਅੰਕਾਂ ਨਾਲ ਮੈਰਿਟ ਸੂਚੀ ਵਿੱਚ 65ਵਾਂ ਰੈਂਕ ਤੇ ਪੁਲੀਸ ਜ਼ਿਲ੍ਹਾ ਖੰਨਾ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਰਮਨਦੀਪ ਕੌਰ ਨੇ 490 ਅੰਕਾਂ ਨਾਲ ਮੈਰਿਟ ਸੂਚੀ ਵਿੱਚ 154ਵਾਂ ਰੈਂਕ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਹਰਿੰਦਰਪਾਲ ਕੌਰ ਤੂਰ ਨੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ