ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 4 ਅਕਤੂਬਰ
ਜੀਐੱਚਜੀ ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਵਿੱਚ ਅਹਿੰਸਾ ਅਤੇ ਜਨ ਜਾਗਰੂਕਤਾ ਦੇ ਸੰਦੇਸ਼ ਨੂੰ ਫੈਲਾਉਣ ਲਈ ਅੰਤਰਰਾਸ਼ਟਰੀ ਅਹਿੰਸਾ ਦਿਵਸ ਰੈਲੀ ਕੱਢੀ ਗਈ। ਰੈਲੀ ਨੂੰ ਕਾਲਜ ਦੇ ਮੈਦਾਨ ਤੋਂ ਸਵੇਰ ਵਮੇ ਕਾਰਜਕਾਰੀ ਪ੍ਰਿੰਸੀਪਲ ਡਾ. ਸ਼ਵੇਤਾ ਢੰਡ ਨੇ ਰਵਾਨਾ ਕੀਤਾ। ਇਸ ਮੌਕੇ ਬੀਏ ਐੱਲਐੱਲਬੀ ਪਹਿਲਾ ਸਮੈਸਟਰ ਦੇ ਵਿਦਿਆਰਥੀ ਨਿਰੰਜਨ ਸਿੰਘ ਵੱਲੋਂ ਐੱਨਐੱਨਐੱਸ ਦੇ ਪ੍ਰੋਗਰਾਮ ਆਫਿਸਰ ਅਸਿਸਟੈਂਟ ਪ੍ਰੋਫੈਸਰ ਜਸਪਾਲ ਕੌਰ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਅਹਿੰਸਾ ਦਿਵਸ ਦੇ ਸਬੰਧ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਬਰਾਂ ਨੂੰ ਸਹੁੰ ਚੁਕਾਈ ਗਈ।