ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਬਰਕਰਾਰ ਰੱਖੀ ਜਾਵੇ: ਢਿੱਲੋਂ

‘ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਦੇ ਬਿਆਨ ਨੇ ਕੌਮ ਵਿੱਚ ਚਿੰਤਾ ਤੇ ਬੈਚੇਨੀ ਦੀ ਲਹਿਰ ਪੈਦਾ ਕੀਤੀ’
Advertisement
ਗੁਰਦੀਪ ਸਿੰਘ ਟੱਕਰ

ਮਾਛੀਵਾੜਾ, 2 ਜੂਨ

Advertisement

ਹਲਕਾ ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ ਵੱਲੋਂ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੰਬੋਧਨ ਨੂੰ ਲੈ ਕੇ ਜੋ ਬਿਆਨ ਦਿੱਤਾ ਗਿਆ ਹੈ, ਉਸ ਨਾਲ ਸਿੱਖ ਕੌਮ ਵਿੱਚ ਚਿੰਤਾ ਦੇ ਬੈਚੇਨੀ ਹੈ। ਉਨ੍ਹਾਂ ਦਮਦਮੀ ਟਕਸਾਲ ਨੂੰ ਅਪੀਲ ਕੀਤੀ ਕਿ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਸਿੱਖ ਕੌਮ ਦੀ ਏਕਤਾ ਨੂੰ ਬਰਕਰਾਰ ਰੱਖਣ ਲਈ ਇਹ ਆਪਸੀ ਟਕਰਾਅ ਨਹੀਂ ਹੋਣਾ ਚਾਹੀਦਾ। ਸਾਬਕਾ ਮੰਤਰੀ ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਨੇ 15 ਜੂਨ 1606 ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਕਰਵਾਈ ਸੀ ਅਤੇ ਉਸਦੀ ਸਰਵਉੱਚਤਾ ਨੂੰ ਸਾਰੀ ਕੌਮ ਮੰਨਦੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਦੇ ਅਹੁਦੇ ਨੂੰ ਵਿਅਕਤੀਗਤ ਰੂਪ ਵਿਚ ਨਾ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਦੇ ਰੂਪ ਵਿਚ ਦੇਖਦੇ ਹਾਂ। ਉਨ੍ਹਾਂ ਕਿਹਾ,‘‘ਜੇ ਅਸੀਂ ਆਪਸੀ ਟਕਰਾਅ ਤੇ ਵੰਡੀਆਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਚੁਣੌਤੀ ਦੇਣ ਲੱਗ ਪਏ ਤਾਂ ਇਸ ਨਾਲ ਸਿੱਖ ਕੌਮ ਦੀ ਮਹਾਨਤਾ ਨੂੰ ਹਾਨੀ ਪਹੁੰਚੇਗੀ ਅਤੇ ਹੋਰ ਲੋਕ ਵੀ ਸਾਡੀਆਂ ਧਾਰਮਿਕ ਸੰਸਥਾਵਾਂ ’ਤੇ ਉਂਗਲਾਂ ਚੁੱਕਣ ਲੱਗ ਪੈਣਗੇ।’’ ਸਾਬਕਾ ਮੰਤਰੀ ਢਿੱਲੋਂ ਨੇ ਬਾਬਾ ਧੁੰਮਾਂ ਨੂੰ ਬੇਨਤੀ ਕੀਤੀ ਕਿ ਦਮਦਮੀ ਟਕਸਾਲ ਦੇ ਮੁਖੀ ਹੋਣ ਨਾਤੇ ਸਿੱਖ ਕੌਮ ਵਿਚ ਇਤਫ਼ਾਕ ਪੈਦਾ ਕਰੋ, ਆਪਸੀ ਭਾਈਚਾਰਕ ਸਾਂਝ ਵਧਾਉਣ ਦੀ ਕੋਸ਼ਿਸ਼ ਕਰੋ। ਉਨ੍ਹਾਂ ਕਿਹਾ ਕਿ ਆਪਸੀ ਮਤਭੇਦ ਬੁਲਾ ਕੇ 6 ਜੂਨ ਨੂੰ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰੀਏ।

 

 

Advertisement