ਸਮਰਾਲਾ: ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਜ਼ੋਨਲ ਪੱਧਰ ਦੀਆਂ ਖੇਡਾਂ ਵਿੱਚ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੀਆਂ ਵਿਦਿਆਰਥਣਾਂ ਨੇ ਅੰਡਰ-21 ਦੇ ਖੋ-ਖੋ ਦੇ ਮੁਕਾਬਲਿਆਂ ਵਿੱਚ ਖੰਨਾ ਜ਼ੋਨ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਇਹ ਮੌਕੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਖੋ-ਖੋ ਕੋਚ ਮਨਦੀਪ ਕੌਰ ਅਤੇ ਸਮੂਹ ਪ੍ਰਤੀਯੋਗੀਆਂ ਨੂੰ ਮੁਬਾਰਕਬਾਦ ਦਿੱਤੀ। ਇਸੇ ਤਰ੍ਹਾਂ ਸਕੂਲ ਦੀ ਅੰਡਰ-21 (ਲੜਕੇ) ਫੁਟਬਾਲ ਟੀਮ ਨੇ ਏ. ਐੱਸ. ਕਾਲਜ ਖੰਨਾ ਦੀ ਟੀਮ ਨੂੰ 2-0 ਨਾਲ ਹਰਾ ਕੇ ਅਗਲੇ ਗੇੜ ਵਿੱਚ ਜਗ੍ਹਾ ਬਣਾਈ। ਇਸ ਮੌਕੇ ਅਮਰਇੰਦਰ ਸਿੰਘ ਲਬਿੜਾ ਤੇ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ