ਵੈਕਸੀਨ ਲਗਵਾਉਣ ਵਾਲੇ ਡਾਕਟਰ ਨੂੰ ਕਰੋਨਾ ਹੋਇਆ

ਵੈਕਸੀਨ ਲਗਵਾਉਣ ਵਾਲੇ ਡਾਕਟਰ ਨੂੰ ਕਰੋਨਾ ਹੋਇਆ

ਗਗਨਦੀਪ ਅਰੋੜਾ

ਲੁਧਿਆਣਾ, 19 ਜਨਵਰੀ

ਇੱਥੇ ਕਰੋਨਾ ਵੈਕਸੀਨ ਲਗਵਾਉਣ ਵਾਲੇ ਸਿਵਲ ਹਸਪਤਾਲ ਦੇ ਡਾਕਟਰ ਦੀ ਰਿਪੋਰਟ ਪਾਜ਼ੇਟਿਵ ਆ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਤੇ ਸਿਵਲ ਹਸਪਤਾਲ ਦੀ ਐੱਸਐੱਮਓ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਸਿਵਲ ਹਸਪਤਾਲ ਦੇ ਡਾ. ਹਰਜੀਤ ਸਿੰਘ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਹਸਪਤਾਲ ਦੇ ਪ੍ਰਸ਼ਾਸਨ ਵਿਚ ਭਾਜੜਾਂ ਪਈਆਂ ਹੋਈਆਂ ਹਨ। ਹਾਲਾਂਕਿ, ਪੀੜਤ ਡਾਕਟਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੈਕਸੀਨ ਦਾ ਕੋਈ ਅਸਰ ਨਹੀਂ ਹੋਇਆ ਹੈ, ਉਨ੍ਹਾਂ ਦੀ ਸਿਹਤ ਪਹਿਲਾਂ ਹੀ ਖ਼ਰਾਬ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸ਼ਨਿਚਰਵਾਰ ਨੂੰ ਲੁਧਿਆਣਾ ਵਿਚ ਕਰੋਨਾ ਵੈਕਸੀਨ ਦੀ ਸ਼ੁਰੁੂਆਤ ਹੋਈ ਸੀ। ਸਭ ਤੋਂ ਪਹਿਲਾਂ ਹਸਪਤਾਲ ਦੇ ਡਾ. ਹਰਪ੍ਰੀਤ ਸਿੰਘ ਬੈਂਸ ਨੂੰ ਟੀਕਾ ਲੱਗਿਆ ਸੀ ਤੇ ਦੂਜੇ ਨੰਬਰ ’ਤੇ ਡਾ. ਹਰਜੀਤ ਸਿੰਘ ਨੂੰ ਟੀਕਾ ਲਗਾਇਆ ਗਿਆ ਸੀ। ਉਸੇ ਦਿਨ ਤੋਂ ਡਾ. ਹਰਜੀਤ ਦੀ ਸਿਹਤ ਖ਼ਰਾਬ ਹੋ ਗਈ ਸੀ। ਐਤਵਾਰ ਨੂੰ ਡਾ. ਹਰਜੀਤ ਸਿੰਘ ਦੀ ਪਤਨੀ ਤੇ ਸਿਵਲ ਹਸਪਤਾਲ ਦੀ ਐੱਸਐੱਮਓ ਡਾ. ਅਮਰਜੀਤ ਕੌਰ ਦੀ ਰਿਪੋਰਟ ਪਾਜ਼ੇਟਿਵ ਆ ਗਈ। ਉਨ੍ਹਾਂ ਤੋਂ ਬਾਅਦ ਹੀ ਡਾ. ਹਰਜੀਤ ਨੇ ਵੀ ਆਪਣੀ ਜਾਂਚ ਕਰਵਾਈ ਸੀ। ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਕਿਹਾ ਕਿ ਡਾ. ਹਰਜੀਤ ਦੀ ਪਾਜ਼ੇਟਿਵ ਰਿਪੋਰਟ ਨਾਲ ਵੈਕਸੀਨ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਡਾ. ਹਰਜੀਤ ਤੇ ਉਨ੍ਹਾਂ ਦੀ ਪਤਨੀ ਦੀ ਸਿਹਤ ਪਹਿਲਾਂ ਹੀ ਖ਼ਰਾਬ ਸੀ।

ਵੈਕਸੀਨ ਦਾ ਕੋਈ ਮਾੜਾ ਅਸਰ ਨਹੀਂ: ਡਾ. ਹਰਜੀਤ

ਫੋਨ ’ਤੇ ਗੱਲ ਕਰਦੇ ਹੋਏ ਡਾ. ਹਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੇ ਦਿਨ ਵੈਕਸੀਨ ਤਾਂ ਜ਼ਰੂਰ ਲਗਵਾਈ ਸੀ, ਪਰ ਉਨ੍ਹਾਂ ’ਤੇ ਉਸ ਵੈਕਸੀਨ ਦਾ ਕੋਈ ਮਾੜਾ ਅਸਰ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਪਾਜ਼ੇਟਿਵ ਆਉਣ ਕਰ ਕੇ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੇ ਹਾਲੇ ਵੈਕਸੀਨ ਨਹੀਂ ਲਗਵਾਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All