ਸਬਜ਼ੀ ਵੇਚਣ ਵਾਲਾ ਹੀ ਚੋਰ ਨਿਕਲਿਆ

ਸਬਜ਼ੀ ਵੇਚਣ ਵਾਲਾ ਹੀ ਚੋਰ ਨਿਕਲਿਆ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 27 ਫਰਵਰੀ

ਸਬਜ਼ੀ ਵੇਚਣ ਦੀ ਆੜ ’ਚ ਘਰਾਂ ਦੀ ਰੇਕੀ ਕਰ ਦੇਰ ਰਾਤ ਨੂੰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਮੁਲਜ਼ਮ ਨੂੰ ਥਾਣਾ ਹੈਬੋਵਾਲ ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਇੰਨ੍ਹਾਂ ਵਾਰਦਾਤਾਂ ਨੂੰ ਆਪਣੇ ਇੱਕ ਦੋਸਤ ਨਾਲ ਮਿਲ ਕੇ ਅੰਜਾਮ ਦਿੰਦਾ ਸੀ। ਪੁਲੀਸ ਨੇ ਮੁਲਜ਼ਮ ਨੂੰ ਇਲਾਕੇ ’ਚੋਂ ਹੀ ਗ੍ਰਿਫ਼ਤਾਰ ਕਰ ਲਿਆ। ਉਸਦੇ ਕਬਜ਼ੇ ’ਚੋਂ ਪੁਲੀਸ ਨੇ 2 ਮੋਟਰਸਾਈਕਲ, ਇੱਕ ਜੂਪੀਟਰ ਸਕੂਟਰੀ, ਵੱਖ-ਵੱਖ ਕੰਪਨੀਆਂ ਦੇ ਪੰਜ ਮੋਬਾਈਲ ਫੋਨਾਂ ਦੇ ਨਾਲ ਨਾਲ ਐਲਈਡੀ ਬਰਾਮਦ ਕੀਤੀ ਹੈ। ਇਸ ਮਾਮਲੇ ’ਚ ਪੁਲੀਸ ਨੇ ਜਲੰਧਰ ਦੇ ਪਿੰਡ ਵਰਸਲ ਵਾਸੀ ਸੰਦੀਪ ਸਿੰਘ ਉਰਫ਼ ਸੋਨੂੰ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਇਕ ਦਿਨਾਂ ਪੁਲੀਸ ਰਿਮਾਂਡ ’ਤੇ ਲੈ ਕੇ ਪੁੱਛਗਿਛ ਕਰਨੀ ਸੁਰੂ ਕਰ ਦਿੱਤੀ ਹੈ। ਏਡੀਸੀਪੀ-2 ਸਮੀਰ ਵਰਮਾ ਨੇ ਦੱਸਿਆ ਕਿ ਮੁਲਜ਼ਮ ਫੇਰੀ ਲਾ ਕੇ ਸਬਜ਼ੀ ਵੇਚਦਾ ਸੀ। ਉਹ ਸਬਜ਼ੀ ਵੇਚਣ ਦੀ ਆੜ ’ਚ ਘਰਾਂ ਦੀ ਰੇਕੀ ਕਰਦਾ ਸੀ। ਮੁਲਜ਼ਮ ਦੇ ਨਾਲ ਨਾਨਕ ਨਗਰ ਵਾਸੀ ਸੰਜੇ ਉਰਫ਼ ਗੌਂਡਰ ਸ਼ਾਮਲ ਸੀ।   

ਠੇਕੇ ਲੁੱਟਣ ਵਾਲੇ ਚਾਰ ਮੁਲਜ਼ਮ ਗ੍ਰਿਫ਼ਤਾਰ

ਤੇਜ਼ਧਾਰ ਹਥਿਆਰਾਂ ਦਿਖਾ ਕੇ ਠੇਕਿਆਂ ਦੇ ਕਰਿੰਦਿਆਂ ਤੋਂ ਲੁੱਟਖੋਹ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਸ਼ੇਰਪੁਰ ਚੌਕ ਕੋਲ ਗ੍ਰਿਫ਼ਤਾਰ ਕੀਤਾ ਹੈ।  ਮੁਲਜ਼ਮਾਂ ਦੇ ਕਬਜ਼ੇ ’ਚੋਂ 80 ਗ੍ਰਾਮ ਨਸ਼ੀਲਾ ਪਦਾਰਥ, 42 ਪੇਟੀਆਂ ਸ਼ਰਾਬ ਦੇ ਨਾਲ ਨਾਲ ਵਾਰਦਾਤਾਂ ’ਚ ਵਰਤੀ ਜਾਣ ਵਾਲੀ ਸਵਿਫ਼ਟ ਕਾਰ ਅਤੇ ਕਟਰ ਵੀ ਪੁਲੀਸ ਨੇ ਬਰਾਮਦ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ’ਚ ਪਿੰਡ ਲਲੋਚੀ ਵਾਸੀ ਕੁਲਵੰਤ ਕੁਮਾਰ ਸ਼ਰਮਾ ਉਰਫ਼ ਬੰਟੀ, ਪਿੰਡ ਰਾਜਗੜ੍ਹ ਵਾਸੀ ਸੁਖਦੇਵ ਸਿੰਘ ਉਰਫ਼ ਗੋਗਾ, ਪਿੰਡ ਸਾਬੋਖੇੜੀ ਵਾਸੀ ਮਿੱਟੂ ਸਿੰਘ ਤੇ ਪਿੰਡ ਧਰੌੜ ਵਾਸੀ ਅਰਜੁਨ ਕੁਮਾਰ ਦਾ ਇੱਕ ਦਿਨਾਂ ਪੁਲੀਸ ਰਿਮਾਂਡ ’ਤੇ ਲੈ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All