ਲੇਖਕਾਂ ਨੇ ਮਨੁੱਖੀ ਲੜੀ ਬਣਾ ਕੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ

ਲੇਖਕਾਂ ਨੇ ਮਨੁੱਖੀ ਲੜੀ ਬਣਾ ਕੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ

ਲੁਧਿਆਣਾ ਵਿੱਚ ਪ੍ਰਗਤੀਸ਼ੀਲ ਸੰਘ ਦੇ ਸੱਦੇ ’ਤੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਮਨੁੱਖੀ ਲੜੀ ਬਣਾ ਕੇ ਖੜ੍ਹੇ ਲੇਖਕ ਤੇ ਸਾਹਿਤ ਪ੍ਰੇਮੀ।

ਖੇਤਰੀ ਪ੍ਰਤੀਨਿਧ

ਲੁਧਿਆਣਾ, 17 ਜਨਵਰੀ

ਕਿਸਾਨ, ਮਜ਼ਦੂਰ ਤੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਹੱਕੀ ਸੰਘਰਸ਼ ਲਈ ਕੇਂਦਰ ਸਰਕਾਰ ਨਾਲ ਦਿੱਲੀ ਦੇ ਬਾਰਡਰਾਂ ਤੇ ਮੱਥਾ ਲਾਈਂ ਬੈਠੇ ਕਿਸਾਨਾਂ ਦੇ ਹੱਕ ਵਿੱਚ ਪ੍ਰਗਤੀਸ਼ੀਲ ਲੇਖਕ ਸੰਘ ਦੇ ਸੱਦੇ ’ਤੇ ਜ਼ਿਲ੍ਹਾ ਲੁਧਿਆਣਾ ਦੇ ਲੇਖਕਾਂ ਅਤੇ ਸਾਹਿਤ ਪ੍ਰੇਮੀਆਂ ਨੇ ਮਨੁੱਖੀ ਲੜੀ ਬਣਾ ਕੇ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ।

ਪ੍ਰਗਤੀਸ਼ੀਲ ਲੇਖਕ ਮੰਚ ਪੰਜਾਬ ਦੇ ਸਕੱਤਰ ਜਸਵੀਰ ਝੱਜ ਤੇ ਸੂਬਾ ਕਮੇਟੀ ਮੈਂਬਰ ਤਰਲੋਚਨ ਝਾਂਡੇ ਨੇ ਕਿਹਾ ਕਿ ਕੇਂਦਰ ਸਰਕਾਰ ਰਾਜ ਹੱਠ ਦੀ ਰਟ ਨੂੰ ਛੱਡ ਕੇ ਕਾਲੇ ਖੇਤੀ ਕਾਨੂੰਨ ਵਾਪਸ ਲਵੇ ਅਤੇ ਲੋਕਾਂ ਦੀ ਸਰਕਾਰ ਹੋਣ ਦਾ ਸਬੂਤ ਦੇਵੇ। ਇਸ ਮੌਕੇ ਪੰਜਾਬੀ ਗ਼ਜ਼ਲ ਮੰਚ ਦੇ ਪੰਜਾਬ ਬਲਵਿੰਦਰ ਔਲਖ, ਸੁਰਜੀਤ ਦਰਸ਼ੀ, ਬਲਕੌਰ ਸਿੰਘ ਗਿੱਲ, ਸੁਰਜਨ ਸਿੰਘ, ਪੰਮੀ ਹਬੀਬ, ਪਰਮਜੀਤ ਕੌਰ ਮਹਿਕ, ਅੰਮ੍ਰਿਤਪਾਲ ਸਿੰਘ ਗੋਗੀਆ, ਬੁੱਧ ਸਿੰਘ ਨੀਲੋਂ, ਸਤੀਸ਼ ਗੁਲਾਟੀ, ਪੰਜਾਬੀ ਗੀਤਕਾਰ ਸਭਾ ਦੇ ਪ੍ਰਧਾਨ ਸਰਬਜੀਤ ਸਿੰਘ ਵਿਰਦੀ, ਦਲਬੀਰ ਕਲੇਰ, ਯਾਦਵਿੰਦਰ ਭਾਮੀਆਂ, ਅਮਰਜੀਤ ਸ਼ੇਰਪੁਰੀ, ਸੰਤ ਰਾਮ ਉਦਾਸੀ ਵਿਚਾਰ ਮੰਚ ਜਗਸ਼ਰਨ ਸਿੰਘ ਛੀਨਾ, ਰਮਿੰਦਰਪਾਲ ਸਿੰਘ, ਗੁਰਦੇਵ ਸਿੰਘ ਬਰਾੜ, ਅਮਨਦੀਪ ਸਿੰਘ ਬੈਂਸ, ਸਿਮਰਨਜੀਤ ਸਿੰਘ, ਪੰਜਾਬੀ ਲਿਖਾਰੀ ਸਭਾ ਰਾਮਪੁਰ ਅਤੇ ਸਿਰਜਣ ਧਾਰਾ ਦੇ ਲੇਖਕਾਂ ਨੇ ਕਿਸਾਨ ਸੰਘਰਸ਼ ਨੂੰ ਸਮਰਪਿਤ ਰਚਨਾਵਾਂ ਸਾਂਝੀਆਂ ਕਰਦਿਆਂ ਕੇਂਦਰ ਦੇ ਲੋਕ ਵਿਰੋਧੀ ਵਤੀਰੇ ਦੀ ਨਿਖੇਧੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All