ਦੋਰਾਹਾ: ਅੱਜ ਇਥੇ ਕਾਂਗਰਸ ਪਾਰਟੀ ਛੱਡ ਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਕੌਂਸਲਰ ਕੁਲਵੰਤ ਸਿੰਘ, ਕੰਵਲਜੀਤ ਸਿੰਘ ਬਿੱਟੂ, ਰਿੱਕੀ ਬੈਕਟਰ ਨੇ ਕਾਂਗਰਸ ਪਾਰਟੀ ਨੇ ਕਿਹਾ ਕਿ ਹੁਣ ਕਾਂਗਰਸ ਪਾਰਟੀ ਵਿੱਚ ਵਾਪਸ ਮੁੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਾਰੀ ਉਮਰ ਕਾਂਗਰਸ ਵਿੱਚ ਰਹਿ ਕੇ ਕਾਂਗਰਸ ਦੀ ਸੇਵਾ ਕਰਨ ਵਾਲੇ ਸਾਡੇ ਟਕਸਾਲੀ ਕਾਂਗਰਸੀ ਪਰਿਵਾਰਾਂ ਦੀ ਕੋਈ ਕਦਰ ਨਹੀਂ ਪਈ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਉਨ੍ਹਾਂ ਨੂੰ ਹਮੇਸ਼ਾ ਅਣਗੌਲਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿਚ ਵਿਕਾਸ ਕਾਰਜ ਬਿਨ੍ਹਾਂ ਭੇਦਭਾਵ ਕੀਤੇ ਜਾਣਗੇ। -ਪੱਤਰ ਪ੍ਰੇਰਕ