ਵਿਕਾਸ ਲਈ ਫੰਡਾਂ ਦੀ ਘਾਟ ਨਹੀਂ: ਵਿਧਾਇਕ
ਹਾਕਮ ਧਿਰ ਆਮ ਆਦਮੀ ਪਾਰਟੀ ਨੇ ਸ਼ਹਿਰ ਦੀ ਕਾਇਆ-ਕਲਪ ਕਰਨ ਲਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਅੱਜ ਸ਼ਹਿਰ ਦੇ ਇਤਿਹਾਸਕ ਤਲਵੰਡੀ ਗੇਟ ਤੋਂ ਹਰੀ ਸਿੰਘ ਨਲੂਆ ਚੌਕ ਤੱਕ ਮਾਰਗ ’ਤੇ ਨਵੇਂ ਸਿਰੇ...
Advertisement
ਹਾਕਮ ਧਿਰ ਆਮ ਆਦਮੀ ਪਾਰਟੀ ਨੇ ਸ਼ਹਿਰ ਦੀ ਕਾਇਆ-ਕਲਪ ਕਰਨ ਲਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਅੱਜ ਸ਼ਹਿਰ ਦੇ ਇਤਿਹਾਸਕ ਤਲਵੰਡੀ ਗੇਟ ਤੋਂ ਹਰੀ ਸਿੰਘ ਨਲੂਆ ਚੌਕ ਤੱਕ ਮਾਰਗ ’ਤੇ ਨਵੇਂ ਸਿਰੇ ਤੋਂ ਸੜਕ ਦੇ ਨਿਰਮਾਣ ਤੋਂ ਇਲਾਵਾ ਸ਼ਹਿਰ ਦੀ ਗਰੀਨ ਸਿਟੀ ਦੀਆਂ ਅੰਦਰੂਨੀ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨਾਲ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਰੋਧੀ ਧਿਰਾਂ ਵੱਲੋਂ ਲਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਸੁਦਰਸ਼ਨ ਜੋਸ਼ੀ ਅਤੇ ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੀ ਗਰੀਨ ਸਿਟੀ ਕਲੋਨੀ ਦੀਆਂ ਅੰਦਰੂਨੀ ਸੜਕਾਂ ਦੇ ਨਿਰਮਾਣ ’ਤੇ ਲਗਪਗ 98 ਲੱਖ ਰੁਪਏ ਅਤੇ ਤਲਵੰਡੀ ਗੇਟ ਤੋਂ ਹਰੀ ਸਿੰਘ ਨਲੂਆ ਚੌਕ ਤੱਕ ਬਣਨ ਵਾਲੀ ਸੜਕ ’ਤੇ 45 ਲੱਖ ਰੁਪਏ ਖ਼ਰਚਾ ਆਉਣ ਦਾ ਅਨੁਮਾਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਇਹ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਦੱਸਿਆ ਕਿ ਸ਼ਹਿਰ ਦੀਆਂ ਗਲੀਆਂ ਸਮੇਤ ਹੋਰ ਵਿਕਾਸ ਕਾਰਜਾਂ ਲਈ ਤਿੰਨ ਕਰੋੜ ਤੋਂ ਵਧੇਰੇ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਹੋਰ ਰਾਸ਼ੀ ਵੀ ਜਾਰੀ ਕਰ ਦਿੱਤੀ ਜਾਵੇਗੀ।
Advertisement
Advertisement
