ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 4 ਅਗਸਤ
ਅਬੋਹਰ ਬ੍ਰਾਂਚ ਨਹਿਰ ਵਿੱਚ ਪ੍ਰਦੂਸ਼ਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ-ਬਠਿੰਡਾ ਰੋਡ ’ਤੇ ਰਾਏਕੋਟ ਸਬ-ਡਵੀਜ਼ਨ ਵਿੱਚ ਗੁਰੂਸਰ ਸੁਧਾਰ ਬਾਜ਼ਾਰ ਤੇ ਏਅਰਫੋਰਸ ਅਫਸਰ ਕਲੋਨੀ ਵਿਚਾਲੇ ਨਹਿਰੀ ਪੁਲ ਦੇ ਦੋਵੇਂ ਪਾਸੇ ਗੈਰ-ਕਾਨੂੰਨੀ ਢੰਗ ਨਾਲ ਸੁੱਟੇ ਜਾ ਰਹੇ ਕੂੜੇ ਦੇ ਢੇਰਾਂ ਨੂੰ ਸਾਫ਼ ਕਰਵਾਇਆ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਨਹਿਰ ਕਿਨਾਰੇ ਕੂੜਾ ਸੁੱਟਣ ਵਾਲਿਆਂ ਨੂੰ ਜੁਰਮਾਨਾ ਲਗਾਇਆ ਜਾਵੇਗਾ। ਐੱਸਡੀਓ ਗੁਰਬੀਰ ਸਿੰਘ ਕੋਹਲੀ ਨੇ ਕਿਹਾ ਕਿ ਇੱਥੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।