DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Protest against Drug: ਨਸ਼ੇ ਖ਼ਿਲਾਫ਼ ਬੋਲਣ ਵਾਲੇ ਨਿਸ਼ਾਨੇ ’ਤੇ: ਹਰਸਿਮਰਤ

ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਸਨਮਾਨ ਕਰਦੇ ਹੋਏ ਅਕਾਲੀ ਆਗੂ।
Advertisement

ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਡੇਹਲੋਂ ਵਿੱਚ ‘ਮਾਂਵਾਂ ਧੀਆਂ ਦੀ ਲਲਕਾਰ ਬੰਦ ਕਰਵਾਵਾਂਗੇ ਨਸ਼ਿਆਂ ਦਾ ਵਪਾਰ’ ਮੁਹਿੰਮ ਤਹਿਤ ਬੋਲਦਿਆਂ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਯੁੱਧ ਦਾ ਦਾਅਵਾ ਕਰਨ ਵਾਲੀ ਸਰਕਾਰ ਅਸਲ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨਿਰਦੋਸ਼ ਲੋਕਾਂ ਨੂੰ ਹੀ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਮਿਸਾਲ ਦਿੰਦਿਆਂ ਕਿਹਾ ਕਿ ਵਿੱਤ ਮੰਤਰੀ ਦੇ ਪ੍ਰੋਗਰਾਮ ਦੌਰਾਨ ਨਸ਼ੇ ਬਾਰੇ ਸਵਾਲ ਪੁੱਛਣ ਵਾਲੇ ਵਿਅਕਤੀ ਨਾਲ ਗ਼ੈਰ-ਮਨੁੱਖੀ ਵਰਤਾਰਾ ਕੀਤਾ ਗਿਆ, ਜਦਕਿ ਨਸ਼ਾ ਤਸਕਰ ਆਸਾਨੀ ਨਾਲ ਰਿਹਾਅ ਹੋ ਕੇ ਸ਼ਿਕਾਇਤਕਰਤਾਵਾਂ ਨੂੰ ਧਮਕਾ ਰਹੇ ਹਨ। ਪੰਜਾਬ ਵਿੱਚ ਨਸ਼ਿਆਂ ਦੀ ਵਿਗੜਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਨੇ ਮੰਗ ਕੀਤੀ ਕਿ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰੇ ਅਤੇ ਸੂਚਨਾ ਦੇਣ ਵਾਲਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਕੌਰ ਕਾਦੀਆਂ, ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਵੀ ਸੰਬੋਧਨ ਕੀਤਾ।

Advertisement

ਅਕਾਲੀ ਦਲ ਵੱਲੋਂ ਬੰਦ ਦੇ ਸੱਦੇ ਦੀ ਹਮਾਇਤ

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਹੰਗਾਮੀ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਕਾਲੀ ਦਲ ਪੂਰਨ ਰੂਪ ਵਿੱਚ ਸਮਰਥਨ ਦੇਵੇਗਾ। ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਸਮਰਾਲਾ ਹਲਕੇ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਬੰਦ ਵਿੱਚ ਸ਼ਾਮਲ ਹੋ ਕੇ ਸਰਕਾਰ ਨੂੰ ਹਲੂਣਾ ਦੇਣ। ਉਨ੍ਹਾਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਵੀ ਮੰਗ ਕੀਤੀ।

Advertisement

Advertisement
×