ਪੈਨਸ਼ਨਰ ਸਮੱਸਿਆਵਾਂ ਬਾਰੇ ਵਿਚਾਰਾਂ
ਇੱਥੇ ਅੱਜ ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ ਟਰਾਂਸਕੋ ਮੰਡਲ ਖੰਨਾ ਦੇ ਮੈਬਰਾਂ ਦੀ ਇੱਕਤਰਤਾ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿਚ ਪੈਨਸ਼ਨਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਮੁਲਾਜ਼ਮ...
Advertisement
ਇੱਥੇ ਅੱਜ ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ ਟਰਾਂਸਕੋ ਮੰਡਲ ਖੰਨਾ ਦੇ ਮੈਬਰਾਂ ਦੀ ਇੱਕਤਰਤਾ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿਚ ਪੈਨਸ਼ਨਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਐਲਾਨੇ ਧੂਰੀ ਰੋਸ ਮੁਜ਼ਾਹਰੇ ਵਿਚ ਖੰਨਾ ਦੇ ਪੈਨਸ਼ਨਰ ਹੱਕੀਂ ਮੰਗਾਂ ਸਬੰਧੀ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ। ਇਸ ਮੌਕੇ ਮੋਹਨ ਸਿੰਘ ਸ਼ੰਭੂ, ਵਿਧੀ ਚੰਦ, ਦਲਵਾਰ ਸਿੰਘ, ਵਰਿਆਮ ਸਿੰਘ, ਸੁਰਿੰਦਰ ਕੌਸ਼ਲ, ਮੋਹਨ ਲਾਲ, ਰੁਲਦਾ ਸਿੰਘ, ਹਰਬੰਸ ਸਿੰਘ, ਹਰਜਿੰਦਰ ਸਿੰਘ, ਜਗਦੇਵ ਸਿੰਘ ਅਤੇ ਇੰਦਰਜੀਤ ਸਿੰਘ ਅਕਾਲ ਹਾਜ਼ਰ ਸਨ।
Advertisement
Advertisement
