ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਨਵੰਬਰ
ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਨੇ 23 ਨਵੰਬਰ ਨੂੰ ਮੋਰਿੰਡਾ ਹਲਕੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸੈਂਕੜੇ ਕੈਂਟਰ, ਕਾਰਾਂ ਅਤੇ ਮੋਟਰਸਾਈਕਲ ਲੈ ਕੇ ਝੰਡਾ ਮਾਰਚ ਕਰਨ ਅਤੇ ਪੰਜਾਬ ਸਰਕਾਰ ਨੂੰ ਲੋਕਾਂ ਦੀ ਕਚਹਿਰੀ ਵਿੱਚ ਘੇਰਨ ਦਾ ਫ਼ੈਸਲਾ ਕੀਤਾ ਹੈ। ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸਨਰਾਂ ਨੂੰ 31-12-2015 ਤੋਂ 113 ਫ਼ੀਸਦ ਡੀਏ ’ਤੇ 15 ਫ਼ੀਸਦ ਵਾਧੇ ਦੀ ਸੋਧ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਮਨਪ੍ਰੀਤ ਸਿੰਘ ਬਾਦਲ ਦਾ ਘੜਿਆ ਹੋਇਆ ਮਨਘੜਤ ਫਾਰਮੂਲਾ ਹੈ, ਜਿਸ ਦੀ ਕੋਈ ਸੰਵਿਧਾਨਕ ਮਾਨਤਾ ਨਹੀਂ ਹੈ।