ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਮਈ
ਪੁਲੀਸ ਨੇ ਵਾਹਨ ਚੋਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ-7 ਦੇ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਗਸ਼ਤ ਦੌਰਾਨ ਪਿੰਡ ਭਾਮੀਆਂ ਕਲਾਂ ਕੋਲੋਂ ਅਰਜੁਨ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਡੇਹਲੋਂ ਦੇ ਥਾਣੇਦਾਰ ਨਵੀਨ ਕੁਮਾਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਰਾਜਵੀਰ ਸਿੰਘ ਵਾਸੀ ਮਾਲੇਰਕੋਟਲਾ ਨੂੰ ਚੈਕਿੰਗ ਦੌਰਾਨ ਚੋਰੀ ਦੇ ਮੋਟਰਸਾਇਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ-7 ਦੇ ਥਾਣੇਦਾਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਟੀਮ ਨੇ ਅੰਕੁਸ਼ ਵਾਸੀ ਮੁੰਡੀਆਂ ਕਲਾਂ ਨੂੰ ਤਾਜਪੁਰ ਰੋਡ ਤੋਂ ਕਾਬੂ ਕਰਕੇ ਉਸ ਪਾਸੋਂ ਚੋਰੀ ਕੀਤਾ ਐਕਟਿਵਾ ਬਰਾਮਦ ਕੀਤਾ ਹੈ।