ਦਸ ਲੱਖ ਦੀ ਫਿਰੌਤੀ ਮੰਗਣ ਵਾਲੇ ਤਿੰਨ ਗ੍ਰਿਫ਼ਤਾਰ

ਦਸ ਲੱਖ ਦੀ ਫਿਰੌਤੀ ਮੰਗਣ ਵਾਲੇ ਤਿੰਨ ਗ੍ਰਿਫ਼ਤਾਰ

ਹਥਿਆਰਾਂ ਸਮੇਤ ਗ੍ਰਿਫ਼ਤਾਰ ਲੁਟੇਰੇ ਪੁਲੀਸ ਪਾਰਟੀ ਨਾਲ। -ਫੋਟੋ: ਪੰਜਾਬੀ ਟ੍ਰਿਬਿਊਨ

ਗੁਰਿੰਦਰ ਸਿੰਘ
ਲੁਧਿਆਣਾ, 24 ਸਤੰਬਰ

ਥਾਣਾ ਮੋਤੀ ਨਗਰ ਦੀ ਪੁਲੀਸ ਨੇ ਤਿੰਨ ਲੁਟੇਰਿਆਂ ਨੂੰ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਇਕ ਵਿਅਕਤੀ ਨੂੰ ਧਮਕੀ ਦਿੰਦਿਆਂ 10 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਜਾਣਕਾਰੀ ਦਿੰਦਿਆਂ ਏਸੀਪੀ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਰੇਲਵੇ ਕਾਲੋਨੀ ਸ਼ੇਰਪੁਰ ਵਾਸੀ ਰਾਕੇਸ਼ ਕੁਮਾਰ ਨੂੰ ਮੋਬਾਈਲ ਫੋਨ ਕਰਕੇ ਇਨ੍ਹਾਂ ਨੇ ਫਿਰੌਤੀ ਮੰਗੀ ਸੀ। ਜਿਸ ਦੀ ਸੂਚਨਾ ਉਸ ਨੇ ਪੁਲੀਸ ਨੂੰ ਦਿੱਤੀ ਜਿਸ ’ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਉਸ ਨੇ ਦੱਸਿਆ ਹੈ ਕਿ ਉਸ ਦੀ ਆਰਕੇ ਟਾਈਲ ਵਰਲਡ ਦੀ ਦੁਕਾਨ ਸ਼ੇਰਪੁਰ ਚੌਕ ਵਿੱਚ ਹੈ। ਬਾਅਦ ਦੁਪਹਿਰ ਤਿੰਨ ਵਜੇ ਦੇ ਕਰੀਬ ਉਸ ਦੇ ਮੋਬਾਈਲ ਨੰਬਰ 7889074166 ’ਤੇ ਮੋਬਾਈਲ ਨੰਬਰ 6390400653 ਤੋਂ ਉਸ ਨੂੰ ਫੋਨ ਆਇਆ ਕਿ ਸ਼ਾਮ ਤੱਕ 10 ਲੱੱਖ ਰੁਪਏ ਗਿਆਸਪੁਰਾ ਪਾਰਕ ਕੋਲ ਲੈ ਕੇ ਆਓ ਨਹੀਂ ਤਾਂ ਗੋਲੀ ਮਾਰ ਕੇ ਖ਼ਤਮ ਕਰ ਦਿੱਤਾ ਜਾਵੇਗਾ। ਅਨਿਲ ਕੁਮਾਰ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਅਤੇ ਪੁਲੀਸ ਨੇ ਤਫ਼ਤੀਸ਼ ਦੌਰਾਨ ਗਿਆਸਪੁਰਾ ਵਾਸੀਆਂ ਅਮਨਦੀਪ ਸਿੰਘ ਉਰਫ਼ ਲੱਕੀ, ਪੰਕਜ ਯਾਦਵ ਅਤੇ ਉਦੇ ਪ੍ਰਤਾਪ ਨੂੰ ਕਾਬੂ ਕਰ ਲਿਆ। ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਦਾਤਰ ਲੋਹਾ, ਇਕ ਦੇਸੀ ਰਿਵਾਲਵਰ, ਦੋ ਜ਼ਿੰਦਾ ਕਾਰਤੂਸ ਅਤੇ ਇਕ ਸਕੂਟਰੀ ਬਰਾਮਦ ਹੋਈ ਹੈ। ਜਾਂਚ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਹੈ ਕਿ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਪੁਲੀਸ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ 28 ਅਗਸਤ 2021 ਨੂੰ ਰਾਕੇਸ਼ ਕੁਮਾਰ ਤੋਂ 80 ਹਜ਼ਾਰ ਰੁਪਏ ਦੀ ਖੋਹ ਕੀਤੀ ਸੀ। 25 ਅਗਸਤ ਨੂੰ ਫੋਰਟਿਸ ਹਸਪਤਾਲ ਨੇੜੇ ਇਕ ਨੇਪਾਲੀ ਡਲਿਵਰੀ ਬੁਆਏ ਤੋਂ 5 ਹਜ਼ਾਰ ਰੁਪਏ ਅਤੇ ਮੋਬਾਈਲ ਫੋਨ ਦੀ ਖੋਹ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ 4 ਸਤੰਬਰ ਨੂੰ ਵੀਰ ਪੈਲੇਸ ਕੋਲ ਇਕ ਲੜਕੀ ਦਾ ਮੋਬਾਈਲ ਫੋਨ ਖੋਹਿਆ ਸੀ। ਉਹ ਲੁੱਟੇ ਗਏ ਮੋਬਾਈਲ ਫੋਨ ਵੇਚ ਕੇ ਪੈਸੇ ਆਪਸ ਵਿੱਚ ਵੰਡ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਲੁੱਟੇ ਹੋਏ ਸਾਮਾਨ ਨੂੰ ਵੇਚ ਕੇ ਆਪਸ ਵਿੱਚ ਵੰਡ ਲੈਂਦੇ ਸਨ ਪੈਸੇ

ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਕਈ ਵਾਰਦਾਤਾਂ ਕਰਨੀਆਂ ਕਬੂਲੀਆਂ ਹਨ। ਉਨ੍ਹ੍ਾਂ ਨੇ ਕਈ ਵਿਅਕਤੀਆਂ ਨੂੰ ਲੁੱਟਿਆ। ਉਹ ਲੁੱਟੇ ਹੋਏ ਮੋਬਾਈਲ ਅਤੇ ਹੋਰ ਸਾਮਾਨ ਵੇਚ ਕੇ ਪੈਸੇ ਆਪਸ ਵਿੱਚ ਵੰਡ ਲੈਂਂਦੇ ਸਨ। ਮੁਲਜ਼਼ਮਾਂ ਕੋਲੋਂ ਦੇਸੀ ਰਿਵਾਲਵਰ, ਦੋ ਕਾਰਤੂਸ ਅਤੇ ਦਾਤਰ ਬਰਾਮਦ ਹੋਇਆ ਹੈ।

ਸਮਾਰਟ ਸਿਟੀ ਵਿੱਚ ਵੱਖ-ਵੱਖ ਥਾਵਾਂ ’ਤੇ ਦੋ ਪਹੀਆ ਵਾਹਨ ਚੋਰੀ

ਲੁਧਿਆਣਾ : ਥਾਣਾ ਸਰਾਭਾ ਨਗਰ ਦੇ ਇਲਾਕੇ ਵਿੱਚ ਸਥਿਤ ਸੀਐੱਫਸੀ ਸਕੂਲ ਭਾਈ ਰਣਧੀਰ ਸਿੰਘ ਨਗਰ ਬਾਹਰੋਂ ਇੰਦਰਾ ਕਾਲੋਨੀ ਵਾਸੀ ਮਹਿੰਦਰ ਬਾਬੂ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਇਲਾਕੇ ਚੀਮਾ ਪਾਰਕ ਗਾਂਧੀ ਕਲੋਨੀ ਨੇੜੇ ਕਿਰਨ ਵਿਹਾਰ ਪੱਖੋਵਾਲ ਰੋਡ ਵਾਸੀ ਰਾਜ ਕੁਮਾਰ ਦਾ ਮੋਟਰਸਾਈਕਲ ਚੋਰੀ ਹੋ ਗਿਆ। ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All