ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਅਗਸਤ
ਥਾਣਾ ਡੇਹਲੋਂ ਦੀ ਪੁਲੀਸ ਨੇ ਤਿੰਨ ਜਣਿਆਂ ਨੂੰ ਗੈਰਕਾਨੂੰਨੀ ਤੌਰ ’ਤੇ ਇਕ ਔਰਤ ਦਾ ਲਿੰਗ ਨਿਰਧਾਰਣ ਟੈਸਟ ਕਰਨ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਸਿਵਲ ਸਰਜਨ ਦਫ਼ਤਰ ਦੇ ਮੈਡੀਕਲ ਅਫਸਰ ਡਾਕਟਰ ਮਿਲਨ ਵਰਮਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਕਾਰਵਾਈ ਕਰਦਿਆਂ ਲਖਵਿੰਦਰ ਸਿੰਘ ਵਾਸੀ ਡੇਹਲੋਂ, ਗੁਰਨਾਮ ਸਿੰਘ ਵਾਸੀ ਜਗੇੜਾ ਅਤੇ ਗੁਰਜੰਟ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਮਿਲਣ ਤੇ ਪੁਲੀਸ ਪਾਰਟੀ ਨੇ ਛਾਪਾ ਮਾਰਿਆ, ਜਿੱਥੇ ਮਰੀਜ਼ ਨਵਨੀਤ ਕੌਰ ਦਾ ਟੈਸਟ ਕੀਤਾ ਜਾ ਰਿਹਾ ਸੀ। ਪੁਲੀਸ ਨੇ ਤਿੰਨਾਂ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਲੈਪਟਾਪ, 12 ਹਜ਼ਾਰ 500 ਰੁਪਏ ਨਕਦੀ, ਦੋ ਮੋਬਾਈਲ ਫੋਨ, ਇਕ ਐਪਲ ਫੋਨ ਅਤੇ ਟੀਵੀਐੱਸ ਸਕੂਟਰੀ ਵੀ ਕਬਜ਼ੇ ਵਿੱਚ ਲੈ ਲਈ ਹੈ।