ਸਾਢੇ ਪੰਜ ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ

ਸਾਢੇ ਪੰਜ ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ

ਏਆਈਜੀ ਐੱਸਟੀਐੱਫ ਸਨੇਹਦੀਪ ਸ਼ਰਮਾ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

ਗਗਨਦੀਪ ਅਰੋੜਾ

ਲੁਧਿਆਣਾ, 27 ਮਈ

ਨਸ਼ਾ ਤਸਕਰਾਂ ਦੇ ਖਿਲਾਫ਼ ਚਲਾਈ ਮੁਹਿੰਮ ਤਹਿਤ ਐਸਟੀਐਫ਼ ਨੇ ਮਹਾਂਨਗਰ ’ਚ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ’ਚੋਂ ਸਾਢੇ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਸਾਢੇ 27 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲੀਸ ਨੇ ਇਸ ਸਬੰਧੀ ਮਾਣਕਵਾਲ ਰੋਡ ਸਥਿਤ ਜੀਐਸਬੀ ਫਲੈਟ ਵਾਸੀ ਆਸ਼ੂ ਅਰੋੜਾ, ਹੈਬੋਵਾਲ ਚੰਦਰ ਨਗਰ ਵਾਸੀ ਸਚਿਨ ਸ਼ਰਮਾ ਤੇ ਫਿਰੋਜ਼ਪੁਰ ਦੇ ਪਿੰਡ ਫੇਰੂਵਾਲਾ ਵਾਸੀ ਜਸਵਿੰਦਰ ਸਿੰਘ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿਛ ਕਰ ਰਹੀ ਹੈ।

ਏਆਈਜੀ ਐੱਸਟੀਐੱਫ ਸਨੇਹਦੀਪ ਸ਼ਰਮਾ ਅਤੇ ਐੱਸਟੀਐੱਫ਼ ਦੇ ਜ਼ਿਲ੍ਹਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਆਸ਼ੂ ਅਰੋੜਾ ਹੈਰੋਇਨ ਦੀ ਤਸਕਰੀ ਕਰਦਾ ਹੈ ਅਤੇ ਉਹ ਇੱਕ ਡਲਿਵਰੀ ਕੰਪਨੀ ਦੇ ਬੈਗ ’ਚ ਵੱਡੀ ਮਾਤਰਾ ਵਿੱਚ ਨਸ਼ਾ ਸਪਲਾਈ ਕਰਨ ਲਈ ਜਾ ਰਿਹਾ ਹੈ। ਮੁਲਜ਼ਮ ਨੇ ਬੈਗ ’ਚ ਹੈਰੋਇਨ ਪਾ ਕੇ ਧਾਂਦਰਾ ਰੋਡ ਸਪਲਾਈ ਲਈ ਜਾਣਾ ਸੀ। ਪੁਲੀਸ ਨੇ ਨਾਕਾ ਲਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਤੇ ਉਸਦੇ ਕਬਜ਼ੇ ’ਚੋਂ ਦੋ ਕਿਲੋ 40 ਗ੍ਰਾਮ ਹੈਰੋਇਨ ਬਰਾਮਦ ਕਰ ਲਈ। ਪੁਲੀਸ ਪੁੱਛਗਿਛ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਘੁਮਾਰ ਮੰਡੀ ’ਚ ਇੱਕ ਕੱਪੜੇ ਦੀ ਦੁਕਾਨ ’ਤੇ ਸੇਲਜ਼ਮੈਨ ਦਾ ਕੰਮ ਕਰਦਾ ਹੈ ਤੇ ਖੁਦ ਵੀ ਨਸ਼ਾ ਕਰਨ ਦਾ ਆਦੀ ਹੈ। ਉਹ ਦਿੱਲੀ ਦੇ ਇੱਕ ਨਾਈਜੀਰੀਅਨ ਤੋਂ ਹੈਰੋਇਨ ਲਿਆ ਕੇ ਸਪਲਾਈ ਕਰਦਾ ਹੈ। ਇਸੇ ਦੌਰਾਨ ਐਸਟੀਐਫ਼ ਦੀ ਦੂਸਰੀ ਟੀਮ ਨੇ ਚੰਦਰ ਨਗਰ ਇਲਾਕੇ ’ਚ ਨਾਕਾਬੰਦੀ ਦੌਰਾਨ ਮੁਲਜ਼ਮ ਸਚਿਨ ਸ਼ਰਮਾ ਕੋਲੋਂ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਧਰ, ਪੁਲੀਸ ਨੇ ਆਂਸਲ ਪਲਾਜ਼ਾ ਦੇ ਪਿੱਛੇ ਨਾਕਾਬੰਦੀ ਕਰ ਘੁਮਾਰ ਮੰਡੀ ਸਥਿਤ ਮਾਇਆ ਨਗਰ ਵਾਸੀ ਮਨੀਪਾਲ ਸਿੰਘ ਤੇ ਪਿੰਡ ਕੈਲਪੁਰ ਵਾਸੀ ਤਰਲੋਚਨ ਸਿੰਘ ਨੂੰ ਕਾਬੂ ਕਰ ਉਨ੍ਹਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਲਾਸ਼ੀ ਦੌਰਾਨ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾ ਇਕਬਾਲ ਨਗਰ ਵਾਸੀ ਅਨਮੋਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਤਸਕਰ ਸ਼ਰਾਬ ਤੇ ਵਾਹਨ ਛੱਡ ਕੇ ਫ਼ਰਾਰ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਟਿੱਬਾ ਦੇ ਇਲਾਕੇ ਵਿੱਚ ਇੱਕ ਸ਼ਰਾਬ ਤਸਕਰ ਪੁਲੀਸ ਪਾਰਟੀ ਨੂੰ ਵੇਖ ਕੇ ਸ਼ਰਾਬ ਸਮੇਤ ਐਕਟਿਵਾ ਸਕੂਟਰ ਛੱਡ ਕੇ ਫ਼ਰਾਰ ਹੋ ਗਿਆ। ਸੀਆਈਏ -2 ਦੇ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਟੀ-ਪੁਆਇੰਟ ਟਿੱਬਾ ਰੋਡ ਵਿੱਚ ਮੌਜੂਦ ਸੀ ਤਾਂ ਬਿਨਾਂ ਨੰਬਰੀ ਐਕਟਿਵਾ ਸਕੂਟਰ ਤੇ ਇਕ ਵਿਅਕਤੀ ਰਾਮਨਗਰ ਤੋਂ ਮਾਇਆਪੁਰੀ ਵੱਲ ਜਾ ਰਿਹਾ ਸੀ, ਜੋ ਪੁਲੀਸ ਨੂੰ ਦੇਖ ਕੇ ਆਪਣਾ ਵਾਹਨ ਛੱਡ ਕੇ ਫ਼ਰਾਰ ਹੋ ਗਿਆ। ਐਕਟਿਵਾ ਸਕੂਟਰ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ ਨਾਜਾਇਜ਼ ਸ਼ਰਾਬ ਦੀਆਂ 23 ਬੋਤਲਾਂ ਬਰਾਮਦ ਹੋਈਆਂ। ਪੁਲੀਸ ਨੇ ਕੇਸ ਦਰਜ ਕਰਕੇ ਸਕੂਟਰੀ ਦੇ ਮਾਲਕ ਜਸਪ੍ਰੀਤ ਸਿੰਘ ਉਰਫ਼ ਬੰਟੀ ਵਾਸੀ ਮਾਇਆਪੁਰੀ ਟਿੱਬਾ ਰੋਡ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All