ਨਸ਼ੀਲੇ ਪਦਾਰਥਾਂ ਸਣੇ ਤਿੰਨ ਕਾਬੂ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 7 ਜਨਵਰੀ ਪੁਲੀਸ ਨੇ ਹੈਰੋਇਨ ਅਤੇ ਅਫ਼ੀਮ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਦੇ ਥਾਣੇਦਾਰ ਰਾਜ ਕੁਮਾਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਗੁਰਮੀਤ ਸਿੰਘ ਵਾਸੀ ਪ੍ਰੀਤ ਨਗਰ ਦੁੱਗਰੀ ਅਤੇ ਸਿਮਰਨਜੀਤ ਸਿੰਘ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਜਨਵਰੀ
Advertisement
ਪੁਲੀਸ ਨੇ ਹੈਰੋਇਨ ਅਤੇ ਅਫ਼ੀਮ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਦੇ ਥਾਣੇਦਾਰ ਰਾਜ ਕੁਮਾਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਗੁਰਮੀਤ ਸਿੰਘ ਵਾਸੀ ਪ੍ਰੀਤ ਨਗਰ ਦੁੱਗਰੀ ਅਤੇ ਸਿਮਰਨਜੀਤ ਸਿੰਘ ਵਾਸੀ ਭਾਈ ਹਿੰਮਤ ਸਿੰਘ ਨਗਰ ਨੂੰ ਹੈਰੋਇਨ ਸਪਲਾਈ ਕਰਨ ਦੇ ਦੋਸ਼ ਹੇਠ ਕਾਰ ਸਣੇ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ 230 ਗ੍ਰਾਮ ਹੈਰੋਇਨ ਅਤੇ ਸਾਢੇ 19 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਇਸੇ ਤਰ੍ਹਾਂ ਐਂਟੀ ਨਾਰਕੋਟਿਕ ਸੈੱਲ ਦੇ ਥਾਣੇਦਾਰ ਮੋਹਣ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਅੰਮ੍ਰਿਤ ਇੰਡੋ ਕੈਨੇਡੀਅਨ ਸਕੂਲ ਪਿੰਡ ਲਾਦੀਆਂ ਨੇੜੇ ਦਵਿੰਦਰ ਸਿੰਘ ਵਾਸੀ ਪਿੰਡ ਕਾਸਾਬਾਦ ਨੂੰ ਕਾਬੂ ਕਰ ਕੇ ਇੱਕ ਕਿੱਲੋ 900 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਪੁਲੀਸ ਵੱਲੋਂ ਉਸਦਾ ਐਕਟਿਵਾ ਸਕੂਟਰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਕੇਸ ਦਰਜ ਕਰ ਲਏ ਹਨ।
Advertisement