ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥਾਂ ਸਣੇ ਤਿੰਨ ਗ੍ਰਿਫ਼ਤਾਰ

ਪੱਤਰ ਪ੍ਰੇਰਕ ਜਗਰਾਉਂ, 15 ਜੂਨ ਪੁਲੀਸ ਥਾਣਾ ਸਿੱਧਵਾਂ ਬੇਟ ਦੀ ਪੁਲੀਸ ਨੇ ਤਿੰਨ ਵੱਖ-ਵੱਖ ਥਾਵਾਂ ਤੋਂ ਇੱਕ ਔਰਤ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਸਬ-ਇੰਸਪੈਕਟਰ ਕਰਮਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ...
Advertisement

ਪੱਤਰ ਪ੍ਰੇਰਕ

ਜਗਰਾਉਂ, 15 ਜੂਨ

Advertisement

ਪੁਲੀਸ ਥਾਣਾ ਸਿੱਧਵਾਂ ਬੇਟ ਦੀ ਪੁਲੀਸ ਨੇ ਤਿੰਨ ਵੱਖ-ਵੱਖ ਥਾਵਾਂ ਤੋਂ ਇੱਕ ਔਰਤ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਸਬ-ਇੰਸਪੈਕਟਰ ਕਰਮਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ੱਕੀ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਖੌਲਿਆਂ ਵਾਲਾ ਖੂਹ ਮਲਸੀਹਾਂ ਬਾਜਣ ’ਤੇ ਲਾਏ ਨਾਕੇ ਦੌਰਾਨ ਸੁਖਪ੍ਰੀਤ ਸਿੰਘ ਵਾਸੀ ਅੱਬੂਪੁਰਾ ਹਾਲ ਵਾਸੀ ਖੋਲਿਆਂ ਵਾਲਾ ਖੂਹ ਨੂੰ ਹਿਰਾਸਤ ਵਿੱਚ ਲੈ ਕੇ ਉਸ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੂਜੇ ਮਾਮਲੇ ਵਿੱਚ ਕਥਿਤ ਨਸ਼ਾ ਤਸਕਰ ਸਰਬਜੀਤ ਕੌਰ ਉਰਫ ਸਰਬੀ ਵਾਸੀ ਸਲੇਮਪੁਰ ਟਿੱਬਾ ਨੂੰ ਸਤਲੁਜ ਦਰਿਆ ਕੋਲੋਂ ਸੇਮ ਪੁਲ ਤੋਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਦਸ ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਸੇ ਤਰ੍ਹਾਂ ਤੀਜੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਉਰਫ ਨਾਇਕ ਵਾਸੀ ਪਿੰਡ ਭੂੰਦੜੀ ਨੂੰ ਗ੍ਰਿਫਤਾਰ ਕਰਕੇ 15 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲੀਸ ਅਨੁਸਾਰ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਉਰਫ ਨਾਇਕ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਤਿੰਨਾਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ’ਚ ਕੇਸ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Advertisement