ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਣੇ ਤਿੰਨ ਗ੍ਰਿਫ਼ਤਾਰ
ਪੁਲੀਸ ਨੇ ਤਿੰਨ ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਦੁੱਗਰੀ ਦੇ ਸਬ ਇੰਸਪੈਕਟਰ ਸੁਖਦੇਵ ਰਾਜ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਸੰਦੀਪ ਕੁਮਾਰ ਕੋਲੋਂ 27 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਸਦਰ...
Advertisement
ਪੁਲੀਸ ਨੇ ਤਿੰਨ ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਦੁੱਗਰੀ ਦੇ ਸਬ ਇੰਸਪੈਕਟਰ ਸੁਖਦੇਵ ਰਾਜ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਸੰਦੀਪ ਕੁਮਾਰ ਕੋਲੋਂ 27 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਸਦਰ ਦੇ ਥਾਣੇਦਾਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਗਸ਼ਤ ਦੌਰਾਨ ਪਿੰਟੂ ਕੁਮਾਰ ਨੂੰ ਕਾਬੂ ਕਰਕੇ 15 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਨੇ ਵਿਕਾਸ ਜਟਵਾਲ ਨੂੰ ਕਾਬੂ ਕਰਕੇ ਉਸ ਪਾਸੋਂ 13 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ।
Advertisement
Advertisement
Advertisement
×

